ਵੱਡੀ ਖ਼ਬਰ : ਸੁਖਬੀਰ ਬਾਦਲ ਵੱਲੋਂ ਕੀਤੇ ਬਿਜਲੀ ਖਰੀਦ ਸਮਝੌਤਿਆਂ ਨੇ ਸੂਬੇ ਨੂੰ ਹੋਰ ਵੀ ਡੂੰਘੇ ਆਰਥਿਕ ਸੰਕਟ ਵਿੱਚ ਪਾ ਦਿੱਤਾ : ਕੈਬਨਿਟ ਮੰਤਰੀ ਪਰਗਟ ਸਿੰਘ : CLICK HERE

ਚੰਡੀਗੜ੍ਹ : *ਅੱਜ ਪੰਜਾਬ ਵਿਧਾਨ ਸਭਾ ਵਿੱਚ ਸਾਡੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ  ਵੱਲੋਂ ਸਾਲ 2006-07 ਤੋਂ ਸਾਲ 2020-21 ਸਮੇਂ ਲਈ ਬਿਜਲੀ ਖੇਤਰ ਉਤੇ ਪੇਸ਼ ਕੀਤੇ ਸਫ਼ੈਦ ਪੇਪਰ ਉਤੇ ਬੋਲਦਿਆਂ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਇਹ ਜਨਤਕ ਹਿੱਤ ਦਾ ਮਾਮਲਾ ਹੈ। ਇਹ ਸੂਬੇ ਦੇ ਖ਼ਜ਼ਾਨੇ ਨਾਲ ਲੁੱਟ-ਖਸੁੱਟ ਸੀ ਜਿਸ ਦਾ ਖ਼ਮਿਆਜ਼ਾ ਆਉਣ ਵਾਲੇ 25 ਸਾਲ ਪੰਜਾਬ ਸੂਬੇ ਨੂੰ ਭੁਗਤਣਾ ਪੈਣਾ ਹੈ। *

ਪਰਗਟ ਸਿੰਘ ਨੇ ਕਿਹਾ ਕਿ 25 ਸਾਲ ਬਾਅਦ ਸਾਡੇ ਸਦਨ ਦੇ ਮੈਂਬਰਾਂ ਵਿੱਚੋਂ ਕੋਈ ਇੱਥੇ ਨਹੀਂ ਹੋਣਾ ਪਰ ਸਾਡਾ ਪੰਜਾਬ ਤਾਂ ਇੱਥੇ ਹੀ ਰਹੇਗਾ। ਮਾਮਲਾ ਸੂਬੇ ਅਤੇ ਪੰਜਾਬੀਆਂ ਦੇ ਭਵਿੱਖ ਦਾ ਹੈ। ਸੂਬੇ ਉਤੇ 3 ਲੱਖ ਕਰੋੜ ਦਾ ਕਰਜ਼ਾ ਹੈ ਜਿਸ ਉੱਪਰ ਸਾਨੂੰ 30-35 ਹਜ਼ਾਰ ਕਰੋੜ ਰੁਪਏ ਤਾਂ ਵਿਆਜ਼ ਹੀ ਅਦਾ ਕਰਨਾ ਪੈਣਾ। ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੇ ਬਿਜਲੀ ਖਰੀਦ ਸਮਝੌਤਿਆਂ ਨੇ ਸੂਬੇ ਨੂੰ ਹੋਰ ਵੀ ਡੂੰਘੇ ਆਰਥਿਕ ਸੰਕਟ ਵਿੱਚ ਪਾ ਦਿੱਤਾ।

Related posts

Leave a Reply