ਵੱਡੀ ਖ਼ਬਰ : ਹੁਣ ਮਾਸਕ ਨਾ ਪਹਿਨਣ ਵਾਲਿਆਂ ਦਾ ਹੋਵੇਗਾ ਕਰੋਨਾ ਟੈਸਟ

ਅੰਮ੍ਰਿਤਸਰ12 ਮਾਰਚਜਿਲੇ੍ ਵਿੱਚ ਕਰੋਨਾ ਮਹਾਂਮਾਰੀ ਦੇ ਲਗਾਤਾਰ ਕੇਸ ਵੱਧ ਰਹੇ ਹਨ ਜਿਸ ਦਾ ਮੁੱਖ ਕਾਰਨ ਲੋਕਾਂ ਦੁਆਰਾ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪਾਲਣਾ ਨਾ ਕਰਨਾ ਹੈ ਅਤੇ ਲੋਕ ਫਿਰ ਬਿਨਾਂ ਮਾਸਕ ਤੋਂ ਘੁੰਮ ਫਿਰ ਰਹੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਕਰੋਨਾ ਦੇ ਦੂਜੇ ਪੜਾਅ ਨੂੰ ਲੈ ਕੇ ਮੈਡੀਕਲ ਕਾਲਜ ਵਿਖੇ ਪ੍ਰਸਾਸ਼ਨਿਕ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। 

         ਪੱਤਰਕਾਰਾਂ ਦੇ  ਸਵਾਲ ਦੇ ਜਵਾਬ ਵਿੱਚ ਸ੍ਰੀ ਸੋਨੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਭੀੜ ਭੜੱਕੇ ਵਾਲੀਆਂ ਥਾਂਵਾਂ ਤੇ ਮਾਸਕ ਦੀ ਵਰਤੋਂ ਨਾ ਕਰਨ ਵਾਲਿਆਂ ਖਿਲਾਫ ਜੁਰਮਾਨੇ ਵੀ ਕੀਤੇ ਜਾਣ ਅਤੇ ਇਨ੍ਹਾਂ ਦੀ ਵਰਤੋਂ ਨਾ ਕਰਨ ਵਾਲਿਆਂ ਦੇ ਟੈਸਟ ਵੀ ਕੀਤੇ ਜਾਣ। ਸ੍ਰੀ ਸੋਨੀ ਨੇ ਕਿਹਾ ਕਿ ਜਿਹੜੇ ਦੁਕਾਨਦਾਰ ਖੁਦ ਮਾਸਕ ਨਹੀਂ ਪਾਉਂਦੇ ਅਤੇ ਆਉਣ ਵਾਲੇ ਗਾਹਕਾਂ ਨੂੰ ਬਿਨਾਂ ਮਾਸਕ ਤੋਂ ਦੁਕਾਨ ਵਿੱਚ ਦਾਖਲ ਹੋਣ ਦਿੰਦੇ ਹਨ ਦੇ ਵੀ ਟੈਸਟ ਕੀਤੇ ਜਾਣਗੇ। ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਵੈਕਸੀਨ ਪੂਰੀ ਤਰ੍ਹਾਂ ਸੁਰਖਿਅਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖੁਦ ਵੀ ਵੈਕਸੀਨ ਲਗਵਾਈ ਹੈ ਅਤੇ ਇਸ ਦੇ ਨਾਲ  ਨਾਲ ਜਿਲੇ੍ਹ ਦੇ ਡਿਪਟੀ ਕਮਿਸ਼ਨਰਪੁਲਿਸ ਕਮਿਸ਼ਨਰ ਅਤੇ ਹੋਰ ਉਚ ਅਧਿਕਾਰੀਆਂ ਵੱਲੋਂ ਵੀ ਵੈਕਸੀਨ ਲਗਾਈ ਗਈ ਹੈ।

Related posts

Leave a Reply