ਵੱਡੀ ਖ਼ਬਰ : ਹੁਸ਼ਿਆਰਪੁਰ ਦੇ ਖੇੜਾ ਨੂੰ ਮਿਲਿਆ ਇਨਸਾਫ, ਬਾਦਲ ਦਲ ਨੂੰ ਵੱਡਾ ਝਟਕਾ, ਹਾਈ ਕੋਰਟ ’ਚ ਦਿੱਤੀ ਚੁਣੌਤੀ ਖ਼ਾਰਜ,

ਹੁਸ਼ਿਆਰਪੁਰ / ਚੰਡੀਗੜ੍ਹ : ਅਕਾਲੀ ਦਲ ਬਾਦਲ ਦੇ ਦੋਹਰੇ ਸੰਵਿਧਾਨ ਦੇ ਮਾਮਲੇ ’ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ  ਨੇ ਤਿੰਨਾਂ ਖ਼ਿਲਾਫ਼ ਹੁਸ਼ਿਆਰਪੁਰ ਜ਼ਿਲ੍ਹਾ ਅਦਾਲਤ ਵੱਲੋਂ ਜਾਰੀ ਸੰਮਨ ਦੇ ਹੁਕਮਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਪਟੀਸ਼ਨ ਦੇ ਖਾਰਜ ਹੋਣ ਕਾਰਨ ਹੁਸ਼ਿਆਰਪੁਰ ਜ਼ਿਲ੍ਹਾ ਅਦਾਲਤ ਵੱਲੋਂ ਇਨ੍ਹਾਂ ਤਿੰਨਾਂ ਖ਼ਿਲਾਫ਼ ਸੰਮਨ ਤੇ ਟ੍ਰਾਇਲ ’ਤੇ ਲੱਗੀ ਰੋਕ ਹੱਟ ਗਈ ਹੈ।

ਹਾਈ ਕੋਰਟ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਉਮਰ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਛੱਡ ਬਾਕੀ ਦੋਵਾਂ ਨੂੰ ਸੁਣਵਾਈ ਲਈ ਪੇਸ਼ ਹੋਣ ਦੇ ਹੁਕਮ ਦੇ ਦਿੱਤੇ ਹਨ।

ਸੋਸ਼ਲਿਸਟ ਪਾਰਟੀ ਦੇ ਨਿਧੜਕ ਆਗੂ ਬਲਵੰਤ ਸਿੰਘ ਖੇੜਾ ਨਿਵਾਸੀ ਨੇ  ਹੁਸ਼ਿਆਰਪੁਰ ਦੀ ਜ਼ਿਲ੍ਹਾ ਅਦਾਲਤ ’ਚ ਸਾਲ 2009 ’ਚ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸੇ ਮਾਮਲੇ ’ਚ ਹੁਸ਼ਿਆਰਪੁਰ ਜ਼ਿਲ੍ਹਾ ਅਦਾਲਤ ਨੇ ਚਾਰ ਨਵੰਬਰ 2019 ਨੂੰ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਦਲਜੀਤ ਸਿੰਘ ਚੀਮਾ ਨੂੰ ਸੰਮਨ ਜਾਰੀ ਕਰ ਕੇ ਅਦਾਲਤ ’ਚ ਪੇਸ਼ ਹੋਣ ਦੇ ਹੁਕਮ ਦੇ ਦਿੱਤੇ ਸਨ। ਤਿੰਨਾਂ ਨੇ ਸੰਮਨ ਦੇ ਇਨ੍ਹਾਂ ਹੁਕਮਾਂ ਨੂੰ ਹਾਈ ਕੋਰਟ ’ਚ ਚੁਣੌਤੀ ਦਿੱਤੀ ਸੀ, ਜੋ ਖ਼ਾਰਜ ਕਰ ਦਿੱਤੀ ਗਈ ਹੈ।

Related posts

Leave a Reply