ਨਸ਼ਿਆਂ ਖਿਲਾਫ਼ ਵੱਡੀ ਕਾਰਵਾਈ ’ਚ ਔਰਤ ਸਮੇਤ 3 ਗ੍ਰਿਫਤਾਰ
ਪੁਲਿਸ ਵਲੋਂ 1 ਕਿਲੋ 600 ਗਰਾਮ ਹੈਰੋਇਨ, 580 ਗਰਾਮ ਅਫੀਮ, 560 ਗਰਾਮ ਸੋਨਾ, 50 ਲੱਖ ਰੁਪਏ ਦੇ ਕਰੀਬ ਡਰੱਗ ਮਨੀ ਬਰਾਮਦ : ਐਸ.ਐਸ.ਪੀ. ਨਵਜੋਤ ਸਿੰਘ ਮਾਹਲ
ਨਸ਼ਾ ਵੇਚ ਕੇ ਬਣਾਈ ਪ੍ਰੋਪਰਟੀ ਜ਼ਬਤ ਕਰਾਉਣ ਲਈ ਕੀਤੀ ਜਾਵੇਗੀ ਕਾਰਵਾਈ
ਨਸ਼ਾ ਸਮੱਗÇਲੰਗ ’ਚ ਸ਼ਾਮਲ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ
ਹੁਸ਼ਿਆਰਪੁਰ (ਆਦੇਸ਼ ਪਰਮਿੰਦਰ ਸਿੰਘ ) ਡੀ.ਜੀ.ਪੀ. ਦਿਨਕਰ ਗੁਪਤਾ ਦੀ ਨਿਰਦੇਸ਼ਾਂ ਹੇਠ ਨਸ਼ਿਆਂ ਅਤੇ ਸਮੱਗਲਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇਕ ਔਰਤ ਅਤੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜੇ ’ਚੋਂ 1 ਕਿਲੋ 600 ਗਰਾਮ ਹੈਰੋਇਨ, 580 ਗਰਾਮ ਅਫੀਮ, 560 ਗਰਾਮ ਸੋਨਾ, 50 ਲੱਖ ਰੁਪਏ ਦੇ ਕਰੀਬ ਡਰੱਗ ਮਨੀ ਅਤੇ ਇਕ ਕਾਰ ਬਰਾਮਦ ਕੀਤੀ।
ਸਥਾਨਕ ਪੁਲਿਸ ਲਾਈਨ ਵਿਖੇ ਇਹ ਖੁਲਾਸਾ ਕਰਦਿਆਂ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਆਈ.ਜੀ. ਜਲੰਧਰ ਰੇਂਜ ਕੋਸਤਭ ਸ਼ਰਮਾ ਦੇ ਅਗਵਾਈ ’ਚ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਤੇਜ਼ ਕੀਤੀ ਮੁਹਿੰਮ ਤਹਿਤ ਇਹ ਸਫ਼ਲਤਾ ਹਾਸਲ ਹੋਈ। ਉਨ੍ਹਾਂ ਦੱਸਿਆ ਕਿ ਨਸ਼ਾ ਸਮੱਗÇਲੰਗ ’ਚ ਸ਼ਾਮਲ ਦੋਸ਼ੀਆਂ ਦੀ ਪਛਾਣ ਪੁਸ਼ਪਿੰਦਰ ਸਿੰਘ ਉਰਫ ਟਿੰਕੂ ਵਾਸੀ ਨਰਾਇਣ ਨਗਰ ਹੁਸ਼ਿਆਰਪੁਰ, ਅਮਿਤ ਚੌਧਰੀ ਵਾਸੀ ਮੁਹੱਲਾ ਬਸੀ ਖਵਾਜੂ ਹੁਸ਼ਿਆਰਪੁਰ ਅਤੇ ਜਗਰੂਪ ਕੌਰ ਵਾਸੀ ਗਰੀਨ ਐਵੀਨਿਊ ਨੇੜੇ ਸਰਸਵਤੀ ਕਾਲਜ ਥਾਣਾ ਜੰਡਿਆਲਾ, ਅੰਮ੍ਰਿਤਸਰ ਵਜੋਂ ਹੋਈ ਜਦਕਿ ਚੌਥਾ ਮੁਲਜ਼ਮ ਜਸਵੀਰ ਸਿੰਘ ਉਰਫ ਗੱਜੂ ਵਾਸੀ ਜੰਡਿਆਲਾ ਅੰਮ੍ਰਿਤਸਰ ਅਜੇ ਫਰਾਰ ਹੈ।
ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੰਗਲਵਾਰ ਨੂੰ ਥਾਣਾ ਮਾਡਲ ਟਾਊਨ ਮੁਖੀ ਇੰਸਪੈਕਟਰ ਕਰਨੈਲ ਸਿੰਘ ਦੀ ਅਗਵਾਈ ’ਚ ਐਸ.ਆਈ. ਦਲਵਿੰਦਰ ਸਿੰਘ ਅਤੇ ਪੁਲਿਸ ਪਾਰਟੀ ਵਲੋਂ ਟਾਂਡਾ ਚੌਕ ਨੇੜੇ ਸਪੈਸ਼ਲ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ’ਤੇ ਇਕ ਸਵਿਫਟ ਕਾਰ ਨੂੰ ਰੋਕਿਆ ਗਿਆ ਜਿਸ ਵਿੱਚ 2 ਨੌਵਜਾਨ ਸਵਾਰ ਸਨ। ਪੁੱਛਗਿਛ ਦੌਰਾਨ ਪੁਲਿਸ ਪਾਰਟੀ ਵਲੋਂ ਪੁਸ਼ਪਿੰਦਰ ਸਿੰਘ ਉਰਫ ਟਿੰਕੂ ਦੀ ਤਲਾਸ਼ੀ ਲੈਣ ’ਤੇ ਉਸ ਦੀ ਇਕ ਜੇਬ ਵਿੱਚੋਂ ਮੋਮੀ ਲਿਫਾਫੇ ਵਿੱਚ 45 ਗਰਾਮ ਹੈਰੋਇਨ ਅਤੇ ਅਮਿਤ ਚੌਧਰੀ ਦੀ ਪੈਂਟ ਦੀ ਜੇਬ ਵਿੱਚੋਂ 25 ਗਰਾਮ ਹੈਰੋਇਨ ਅਤੇ 50 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਥਾਣਾ ਮਾਡਲ ਟਾਊਨ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 29,60/61/85 ਤਹਿਤ ਮਾਮਲਾ ਦਰਜ ਕਰਨ ਉਪਰੰਤ ਪੁੱਛਗਿਛ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਹੈਰੋਇਨ ਜਸਵੀਰ ਸਿੰਘ ਉਰਫ ਗੱਜੂ ਅਤੇ ਉਸ ਦੇ ਨਾਲ ਰਹਿੰਦੀ ਜਗਰੂਪ ਕੌਰ, ਜੋ ਉਸ ਦੇ ਨਾਲ ਨਸ਼ਿਆਂ ਦੇ ਧੰਦੇ ’ਚ ਸ਼ਾਮਲ ਹੈ, ਕੋਲੋਂ ਲਿਆਂਦੀ ਹੈ।
ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਤੁਰੰਤ ਐਕਸ਼ਨ ਕਰਦਿਆਂ ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਡੀ.ਐਸ.ਪੀ. (ਡੀ) ਰਾਕੇਸ਼ ਕੁਮਾਰ, ਇੰਸਪੈਕਟਰ ਕਰਨੈਲ ਸਿੰਘ, ਸੀ.ਆਈ.ਏ. ਇੰਚਾਰਜ ਸ਼ਿਵ ਕੁਮਾਰ, ਨਾਰਕੋਟਿਕ ਸੈਲ ਦੇ ਇੰਚਾਰਜ ਸਬ-ਇੰਸਪੈਕਟਰ ਸੁਰਜੀਤ ਸਿੰਘ ਅਤੇ ਮਹਿਲਾ ਸਬ-ਇੰਸਪੈਕਟਰ ਜਸਵੀਰ ਕੌਰ ’ਤੇ ਆਧਾਰਤ ਟੀਮ ਬਣਾ ਕੇ ਕਾਰਵਾਈ ਨੂੰ ਅੰਜ਼ਾਮ ਦਿੱਤਾ ਗਿਆ।
ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਰੇਡ ਦੌਰਾਨ ਜਸਵੀਰ ਸਿੰਘ ਉਰਫ ਗੱਜੂ ਮੌਕੇ ਤੋਂ ਫਰਾਰ ਹੋ ਗਿਆ ਜਦਕਿ ਜਗਰੂਪ ਕੌਰ ਜੋ ਕਿ ਜਸਵੀਰ ਸਿੰਘ ਨਾਲ ਕਰੀਬ 2 ਸਾਲ ਤੋਂ ਰਹਿੰਦੀ ਸੀ ਅਤੇ ਨਸ਼ਾ ਸਪਲਾਈ ਕਰਨ ਲਈ ਉਸ ਦੇ ਨਾਲ ਜਾਂਦੀ ਸੀ, ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਜਗਰੂਪ ਕੌਰ ਕੋਲੋਂ 100 ਗਰਾਮ ਹੈਰੋਇਨ ਬਰਾਮਦ ਕਰਨ ਉਪਰੰਤ ਘਰ ਦੀ ਤਲਾਸ਼ੀ ਦੌਰਾਨ 1 ਕਿਲੋ 480 ਗਰਾਮ ਹੈਰੋਇਨ, 580 ਅਫੀਮ, 560 ਗਰਾਮ ਸੋਨਾ ਅਤੇ 49 ਲੱਖ 48 ਹਜ਼ਾਰ 700 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਨਸ਼ਾ ਵੇਚ ਕੇ ਬਣਾਈ ਗਈ ਪ੍ਰੋਪਰਟੀ ਜ਼ਬਤ ਕਰਵਾਉਣ ਲਈ ਧਾਰਾ 68 ਐੈਫ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਪੁਲਿਸ ਵਲੋਂ ਜਸਵੀਰ ਸਿੰਘ ਦੀ ਭਾਲ ਜਾਰੀ ਹੈ।
ਨਸ਼ਿਆਂ ਅਤੇ ਸਮੱਗÇਲੰਗ ਵਿੱਚ ਸ਼ਾਮਲ ਅਨਸਰਾਂ ਨੂੰ ਸਖਤ ਤਾੜਨਾ ਕਰਦਿਆਂ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਜੋ ਵੀ ਕੋਈ ਇਸ ਧੰਦੇ ਵਿੱਚ ਸ਼ਾਮਲ ਪਾਇਆ ਜਾਵੇਗਾ, ਉਸ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਗੱਜੂ ਖਿਲਾਫ਼ ਪਹਿਲਾਂ ਵੀ ਹੁਸ਼ਿਆਰਪੁਰ ਅਤੇ ਮੁਹਾਲੀ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ 2 ਮਾਮਲੇ ਜਦਕਿ ਪੁਸ਼ਪਿੰਦਰ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਪਹਿਲਾਂ ਵੀ 5 ਮਾਮਲੇ ਦਰਜ ਹਨ।
ਜ਼ਿਲ੍ਹਾ ਪੁਲਿਸ ਵਲੋਂ ਹੁਣ ਤੱਕ ਨਸ਼ਿਆਂ ਦੇ ਮਾਮਲੇ ਵਿੱਚ 189 ਕੇਸ ਦਰਜ, 234 ਗ੍ਰਿਫਤਾਰ : ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ 1 ਜਨਵਰੀ 2021 ਤੋਂ ਹੁਣ ਤੱਕ 189 ਮਾਮਲੇ ਦਰਜ ਕਰਕੇ 234 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ 9 ਕਿਲੋ 495 ਗਰਾਮ ਹੈਰੋਇਨ, 4 ਕਿਲੋ 230 ਗਰਾਮ ਅਫੀਮ, 583 ਕਿਲੋ 500 ਗਰਾਮ ਚੂਰਾ ਪੋਸਤ, 4 ਕਿਲੋ 318 ਗਰਾਮ ਨਸ਼ੀਲਾ ਪਾਊਡਰ, 1 ਕਿਲੋ 380 ਗਰਾਮ ਚਰਸ, 25 ਗਰਾਮ ਸਮੈਕ, 5 ਕਿਲੋ ਗਾਂਜਾ, 105514 ਕੈਪਸੂਲ ਅਤੇ 52 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ ਹਨ।
Advertisements
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
by Adesh Parminder Singh
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
by Adesh Parminder Singh
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
by Adesh Parminder Singh
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
by Adesh Parminder Singh
- Punjab Police Promotions : 727 Personnel Elevated by DIG Sidhu
by Adesh Parminder Singh
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
by Adesh Parminder Singh
- ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ ਮੈਨੂੰ ਵਿਦੇਸ਼ ਜਾ ਕੇ ਸ਼ਰਮ ਆਉਂਦੀ ਐ, ਦਿੱਲੀ ਚ ਬੁਨਿਆਦੀ ਸਹੂਲਤਾਂ ਦੀ ਘਾਟ
by Adesh Parminder Singh
- ਡੋਨਾਲਡ ਟਰੰਪ ਵੱਲੋਂ ਕੈਨੇਡਾ ‘ਤੇ ਲਗਾਏ ਟੈਰਿਫ ਤੋਂ ਬਾਦ ਟਰੂਡੋ ਨੇ ਕੀਤਾ ਇਹ ਐਲਾਨ, ਮੈਕਸੀਕੋ ਨੇ ਵੀ ਦਿੱਤੀ ਪ੍ਰਤੀਕਿਰਿਆ
by Adesh Parminder Singh
- LATEST NEWS: ਸ਼ਰਧਾਲੂਆਂ ਨਾਲ ਭਰੀ ਬੱਸ ਡੂੰਘੀ ਖਾਈ ਵਿੱਚ ਡਿੱਗੀ, 7 ਲੋਕਾਂ ਸਮੇਤ 2 ਔਰਤਾਂ ਦੀ ਮੌਤ, 20 ਜ਼ਖ਼ਮੀ
by Adesh Parminder Singh
- #NEWS_HOSHIARPUR : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਵਿੱਚ ਬਲਾਕ ਪੱਧਰੀ ਕਰਾਟੇ ਮੁਕਾਬਲੇ : ਵਿਦਿਆਰਥਣਾਂ ਨੇ ਦਿਖਾਇਆ ਸ਼ਾਨਦਾਰ ਪ੍ਰਦਰਸ਼ਨ
by Adesh Parminder Singh
- DETAIL UPDATED : ਪੀ.ਐਸ.ਪੀ.ਸੀ.ਐਲ. (PSPCL) ਦਾ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
by Adesh Parminder Singh
- ਵੱਡੀ ਖ਼ਬਰ : Updated : #ਵਿਜੀਲੈਂਸ_ਹੁਸ਼ਿਆਰਪੁਰ ਵੱਲੋਂ ਬਿਜਲੀ ਬੋਰਡ ਚ ਤਇਨਾਤ ਡਿਪਟੀ ਚੀਫ਼ ਇੰਜੀਨਿਅਰ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਕੀਤਾ ਗ੍ਰਿਫਤਾਰ
by Adesh Parminder Singh
- ਸੰਘਣੀ ਧੁੰਦ ਕਾਰਨ ਕਾਰ ਦਰੱਖ਼ਤ ਨਾਲ ਟਕਰਾਈ, ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
by Adesh Parminder Singh
- ਵੱਡੀ ਖ਼ਬਰ : Breaking News: #Vigilance_Bureau_Punjab : 7000 ਰੁਪਏ ਰਿਸ਼ਵਤ ਲੈਂਦਾ P.S.P.C.L. (ਬਿਜਲੀ ਬੋਰਡ) ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
by Adesh Parminder Singh
- 1994 batch UPSC topper Dharminder Sharma takes over as Principal Chief Conservator of Forests
by Adesh Parminder Singh
- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਅੱਜ ਪੇਸ਼ ਕੀਤੇ ਗਏ ਬਜਟ ਵਿੱਚ ਕਿਸਾਨਾਂ ਲਈ ਕਰਤਾ ਵੱਡਾ ਐਲਾਨ
by Adesh Parminder Singh
- Latest News: ਤਿੰਨ ਮੈਂਬਰੀ ਜਾਂਚ ਕਮੇਟੀ ਬਾਰੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, :: ਗੰਦ ਘੋਲ ਕੇ ਸਿਰ ‘ਤੇ ਪਾਉਣੈ, ਜਦੋਂ ਮਰਜ਼ੀ ਪਾ ਲੈਣ
by Adesh Parminder Singh
- ਵੱਡੀ ਖ਼ਬਰ : ਸੰਘਣੀ ਧੁੰਧ :: ਕਾਰ ਭਾਖੜਾ ਨਹਿਰ ਵਿੱਚ ਡਿੱਗੀ, 9 ਮੌਤਾਂ ਦਾ ਖ਼ਦਸ਼ਾ, ਇਕ ਲਾਸ਼ ਮਿਲੀ
by Adesh Parminder Singh
- ਸੁਖਪਾਲ ਖਹਿਰਾ ਨੇ ਪੰਜਾਬ ਦੇ ਰਾਜਪਾਲ ਕਟਾਰੀਆ ਨਾਲ ਮੁਲਾਕਾਤ ਕਰਕੇ ਸਿਵਲ ਤੇ ਪੁਲਿਸ ਅਧਿਕਾਰੀਆਂ ’ਤੇ ਕਾਂਗਰਸੀ ਕੌਸਲਰਾਂ ਨੂੰ ਡਰਾਉਣ ਦਾ ਆਰੋਪ ਲਗਾਇਆ
by Adesh Parminder Singh
- ਵੱਡੀ ਖ਼ਬਰ : ਸੜਕ ਹਾਦਸਿਆਂ ਚ ਅਧਿਆਪਕ ਸਮੇਤ 2 ਮੌਤਾਂ, ਇਕ ਗੜ੍ਹਦੀਵਾਲਾ ਦੇ ਰੰਧਾਵਾ ਚ ਤੇ ਦੂਜੀ ਹਰਿਆਣਾ ਕਸਬੇ ਚ
by Adesh Parminder Singh
- ਵੱਡੀ ਖ਼ਬਰ :: Delhi Assembly Elections : ਦਿੱਲੀ ‘ਚ ਵੋਟਿੰਗ ਤੋਂ 5 ਦਿਨ ਪਹਿਲਾਂ ‘AAP ਦੇ 7 ਵਿਧਾਇਕਾਂ ਨੇ ਦਿੱਤਾ ਅਸਤੀਫਾ, ਦੱਸੀ ਵਜਹਿ
by Adesh Parminder Singh
- ਆਪ ਦੇ ਖਿਲਾਫ ਕੀਤੀ ਕਾਰਵਾਈ ਬੀਜੇਪੀ ਦੀ ਹਾਰ ਦੇ ਡਰ ਤੋਂ ਬੋਖਲਾਹਟ ਦੀ ਨਿਸ਼ਾਨੀ ਹੈ – ਹਰਚੰਦ ਸਿੰਘ ਬਰਸਟ
by Adesh Parminder Singh
- ਡੇਟਾ ਸੁਰੱਖਿਆ ਸੰਬੰਧੀ ਚਿੰਤਾਵਾਂ ਕਾਰਨ ਇਸ ਦੇਸ਼ ਨੇ DeepSeek ‘ਤੇ ਲਗਾਈ ਪਾਬੰਦੀ
by Adesh Parminder Singh
- ਨਵੀਂ ਦਿੱਲੀ ਦੇ ਪੰਜਾਬ ਭਵਨ ਵਿੱਚ 20 ਦਾਨਸ਼ਵਰਾਂ ਦੀਆਂ ਤਸਵੀਰਾਂ ਸਥਾਪਿਤ
by Adesh Parminder Singh
- #DC_Hoshiarpur :: Nature Fest to be organised from February 21 to 25
by Adesh Parminder Singh
- #DC_Hoshiarpur :: ਹੁਸ਼ਿਆਰਪੁਰ ’ਚ ’ਨੇਚਰ ਫੈਸਟ’ 21 ਤੋਂ 25 ਫਰਵਰੀ ਤੱਕ
by Adesh Parminder Singh
- Updated : ਪੰਜਾਬ ਵਿੱਚ ਦੁਖਦਾਈ ਹਾਦਸਾ: ਬੋਲੇਰੋ ਅਤੇ ਕੈਂਟਰ ਵਿੱਚ ਭਿਆਨਕ ਟੱਕਰ, 11 ਮਰੇ ਅਤੇ 5 ਗੰਭੀਰ ਰੂਪ ਵਿੱਚ ਜ਼ਖਮੀ
by Adesh Parminder Singh
- ਵੱਡੀ ਖ਼ਬਰ :: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਚ ਜ਼ਬਰਦਸਤ ਫਾਇਰਿੰਗ, ਅਮਰੀਕਾ-ਅਧਾਰਤ ਜੈਸਲ ਅਤੇ ਕੈਨੇਡਾ-ਅਧਾਰਤ ਸੱਤਾ ਨੌਸ਼ਹਿਰਾ ਗ੍ਰਿਫ਼ਤਾਰ
by Adesh Parminder Singh
- ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
by Adesh Parminder Singh
- ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਲਈ 75 ਲੱਖ ਰੁਪਏ ਦਾ ਬਜਟ ਰੱਖਿਆ, ਖੇਡਾਂ ਦੀ ਸ਼ਾਨ ਨੂੰ ਮੁੜ ਬਹਾਲ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ: ਸੌਂਦ
by Adesh Parminder Singh
- ਨਸ਼ਾ ਖ਼ੋਰੀ ਆਦਤ ਨਹੀਂ ਬੀਮਾਰੀ ਹੈ, ਜਿਸ ਦਾ ਇਲਾਜ ਸੰਭਵ : ਡਾ. ਮਹਿਮਾ ਮਿਨਹਾਸ
by Adesh Parminder Singh
- ALL INDIA SERVICES ATHLETICS, SWIMMING AND YOGASANA TOURNAMENTS; TRIALS OF PUNJAB TEAMS FOR ON 11th FEBRUARY
by Adesh Parminder Singh
- ਐਸ.ਡੀ.ਐਮ. ਨੇ ਨਸ਼ਾ ਖਾਤਮਾ ਮੁਹਿੰਮ ਲਈ ਯੂਥ ਕਲੱਬਾਂ ਤੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
by Adesh Parminder Singh
- ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੂੰ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰਾਂ ਨਾਲ ਕੀਤਾ ਜਾਵੇਗਾ ਸਨਮਾਨਿਤ
by Adesh Parminder Singh
- #LATEST_PUNJAB :: ਗੁਰਦਵਾਰਾ ਸ਼੍ਰੀ ਕੰਧ ਸਾਹਿਬ ਵਿੱਚ ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਮੌਤ, ਬੇਟਾ ਇੱਕ ਸੜਕ ਹਾਦਸੇ ਦੌਰਾਨ ਪਹਿਲਾਂ ਹੀ ਹੋ ਚੁੱਕਾ ਮੌਤ ਦਾ ਸ਼ਿਕਾਰ CLICK HERE READ MORE
by Adesh Parminder Singh
- ਵੱਡੀ ਖ਼ਬਰ :: OPEN AI ਅਤੇ ਚੀਨ ਦੇ DEEPSEEK ਤੋਂ ਬਾਅਦ ਹੁਣ INDIAN AI ਜਲਦ ਲਾਂਚ ਹੋਵੇਗਾ
by Adesh Parminder Singh
- #Latest_America :: ਟਰੰਪ ਨੇ 9 ਦੇਸ਼ਾਂ ਨੂੰ ਦਿੱਤੀ ਫੇਰ ਚੇਤਾਵਨੀ, ਅਮਰੀਕੀ ਡਾਲਰ ਅਤੇ ਯੂਰੋ ‘ਤੇ.. Click Here and Read More….
by Adesh Parminder Singh
- बड़ी : कांग्रेस सांसद को लोगों ने दौड़ा-दौड़ा कर लाठी-डंडे से पीटा, पुलिस के सामने ही फोड़ डाला सिर CLICK HERE READ MORE…
by Adesh Parminder Singh
- ਵੱਡੀ ਖ਼ਬਰ #PUNJAB : ਮਾਸੂਮ ਬੱਚੇ ਨੂੰ ਦੋ ਖੂੰਖਾਰ ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚ-ਨੋਚ ਕੇ
by Adesh Parminder Singh
- #NEWS_HOSHIARPUR :: 16.63 crores to Civil Hospital for Critical Care Unit will enhance Health Services – Dr. Raj Chabbewal
by Adesh Parminder Singh
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Like this:
Like Loading...
Advertisements
Advertisements
Advertisements
Advertisements
Advertisements