ਵੱਡੀ ਖ਼ਬਰ : ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਜੱਜਾਂ, ਵਕੀਲਾਂ, ਅਧਿਆਪਕਾਂ ਤੇ ਪੱਤਰਕਾਰਾਂ ਨੂੰ ਕੋਰੋਨਾ ਵੈਕਸੀਨ ਲਵਾਉਣ ਦਾ ਹੁਕਮ ਜਾਰੀ ਕੀਤਾ

ਲੁਧਿਆਣਾ: ਪੰਜਾਬ ਚ ਜਾਨਲੇਵਾ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਕੱਲ੍ਹ ਪੰਜਾਬ ’ਚ 1,492 ਨਵੇਂ ਮਾਮਲੇ ਸਾਹਮਣੇ ਆਏ ਸਨ।

ਇਸ ਦੌਰਾਨ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਜੱਜਾਂ, ਵਕੀਲਾਂ, ਅਧਿਆਪਕਾਂ ਤੇ ਪੱਤਰਕਾਰਾਂ ਨੂੰ ਕੋਰੋਨਾ ਵੈਕਸੀਨ ਲਵਾਉਣ ਦਾ ਹੁਕਮ ਜਾਰੀ ਕੀਤਾ ਹੈ। ਇਨ੍ਹਾਂ ਦੇ ਨਾਲ ਹੀ ਬੈਂਕਾਂ, ਗ਼ੈਰ ਸਰਕਾਰੀ ਸੰਗਠਨਾਂ, ਸਹਿਕਾਰੀ ਸੰਮਤੀਆਂ ਤੇ ਖ਼ੁਰਾਕ ਤੇ ਅਨਾਜ ਸੰਮਤੀਆਂ ਦੇ ਕਰਮਚਾਰੀਆਂ ਨੂੰ ਵੈਕਸੀਨ ਦਿੱਤੀ ਜਾਵੇਗੀ।

ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਕਦਮ ਅਜਿਹੇ ਵੇਲੇ ਚੁੱਕਿਆ ਹੈ, ਜਦੋਂ ਦੇਸ਼ ਵਿੱਚ 60 ਸਾਲ ਤੋਂ ਵੱਧ ਦੇ ਵਿਅਕਤੀਆਂ ਨੂੰ ਵੈਕਸੀਨ ਦਿੱਤੀ ਜਾ ਰਹੀ ਹੈ ਤੇ ਨਾਲ ਹੀ 45 ਸਾਲ ਤੋਂ ਵੱਧ ਦੇ ਉਨ੍ਹਾਂ ਵਿਅਕਤੀਆਂ ਨੂੰ ਵੀ ਹੁਣ ਦੇਸ਼ ਵਿੱਚ ਵੈਕਸੀਨ ਦਾ ਟੀਕਾ ਲੱਗ ਰਿਹਾ ਹੈ, ਜਿਹੜੇ ਪਹਿਲਾਂ ਤੋਂ ਕਿਸੇ ਰੋਗ ਨਾਲ ਜੂਝ ਰਹੇ ਹਨ।

Related posts

Leave a Reply