ਵੱਡੀ ਖ਼ਬਰ: ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਵਲੋਂ ਜ਼ਿਲ੍ਹੇ ’ਚ ਕੋਰੋਨਾ ਸਬੰਧੀ ਨਵੇਂ ਹੁਕਮ ਜ਼ਾਰੀ


ਹੁਸ਼ਿਆਰਪੁਰ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕੋਰੋਨਾ ਸਬੰਧੀ ਲਗਾਈਆਂ ਗਈਆਂ ਪਾਬੰਦੀਆਂ ਨੂੰ ਜ਼ਿਲ੍ਹੇ ਵਿੱਚ 16 ਅਗਸਤ ਤੱਕ ਵਧਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਕੋਵਿਡ-19 ਸਬੰਧੀ ਜਾਰੀ ਕੀਤੇ ਗਏ ਸਿਹਤ ਵਿਭਾਗ ਦੇ ਨਿਰਦੇਸ਼ਾਂ ਦੀ ਪਾਲਣ ਦੋ ਗਜ ਦੀ ਸਮਾਜਿਕ ਦੂਰੀ, ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇਗਾ ਅਤੇ ਜਨਤਕ ਥਾਵਾਂ ’ਤੇ ਥੁੱਕਣ ਵਾਲਿਆਂ ’ਤੇ ਸਖ਼ਤੀ ਅਪਣਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਆਪਦਾ ਪ੍ਰਬੰਧਨ ਐਕਟ 2005 ਦੀ ਧਾਰਾ 188 ਦੇ ਸੈਕਸ਼ਨ 51 ਤੋਂ 60 ਦੇ ਤਹਿਤ ਕਾਰਵਾਹੀ ਅਮਲ ਵਿੱਚ ਲਿਆਂਦੀ ਜਾਵੇਗੀ।

Related posts

Leave a Reply