ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਦੇ ਹੁਕਮ ਜਾਰੀ
ਗੁਰਦਾਸਪੁਰ ,4 ਮਾਰਚ (ਅਸ਼ਵਨੀ ) ਸ੍ਰੀ ਰਾਹੁਲ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਗੁਰਦਾਸਪੁਰ ਜਾਬਤਾ ਫੋਜਦਾਰੀ ਸੰਘਤਾ 1973 (ਐਕਟ ਨੰ: 2 ਆਫ 1974 ) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ , ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਾਪਤ ਕੀਤੇ ਗਏ ਪ੍ਰੀਖਿਆਵਾਂ ਕੇਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਇਕੱਠੇ ਹੋਣ ਤੇ ਮਿਤੀ 5 ਮਾਰਚ 2022 ਤੋ 8 ਮਾਰਚ 2022 ਤੱਕ ਅਤੇ ਮਿਤੀ 24 ਮਾਰਚ 2022 ਤੋ 31 ਮਾਰਚ 2022 ਤੱਕ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ , ਪਰ ਇਹ ਹੁਕਮ ਉਹਨਾਂ ਵਿਅਕਤੀਆਂ ਤੇ ਲਾਗੂ ਨਹੀ ਹੋਵੇਗਾ ਜੋ ਇਨ੍ਹਾਂ ਪ੍ਰੀਖਿਆਵਾਂ ਵਿੱਚ ਡਿਊਟੀ ਤੇ ਹੋਣਗੇ ।
ਇਹਨਾਂ ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਚੇਅਰਮੈਨ , ਪੰਜਾਬ ਸਕੂਲ ਸਿਖਿਆ ਬੋਰਡ, ਐਸ.ਏ.ਐਸ ਨਗਰ ( ਮੋਹਾਲੀ) ਵੱਲੋ ਸੂਚਿਤ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਦੀਆ ਹਦਾਇਤਾਂ ਅਨੁਸਾਰ ਪੰਜਾਬ ਸਕੂਲ ਸਿਖਿਆ ਬੋਰਡ ਵੱਲੋ ਪੰਜਵੀ, ਅਠਵੀ ਸ੍ਰੇਣੀ ਦੀਆਂ ਪਰੀਖਿਅਵਾਂ ਮਿਤੀ 5 ਮਾਰਚ 2022 ਤੋ 8 ਮਾਰਚ 2022 ਅਤੇ ਦਸਵੀ/ ਬਾਰਵੀਂ ਸ੍ਰੇਣੀ ਦੀਆਂ ਪਰੀਖਿਆਵਾਂ ਮਿਤੀ 24 ਮਾਰਚ 2022 ਅਤੇ 31 ਮਾਰਚ 2022 ਤਕ ਸਵੇਰੇ 10-30 ਵਜੇ ਬੋਰਡ ਵੱਲੋ ਸਥਾਪਿਤ ਕੀਤੇ ਗਏ ਪਰੀਖਿਆ ਕੇਦਰਾਂ ਵਿੱਚ ਕਰਵਾਈਆਂ ਜਾ ਰਹੀ ਹਨ । ਇਸ ਲਈ ਪਰੀਖਿਆਵਾਂ ਦੇ ਸੁਚੱਜੇ ਸੰਚਾਲਣ ਲਈ ਪ੍ਰੀਖਿਆ ਕੇਦਰਾਂ ਦੇ ਆਲੇ-ਦੁਆਲੇ ਦਫਾ 144 CRPC ਲਗਾਈ ਜਾਵੇ ।
- #DC_ASHIKA_JAIN : Will extend all possible help to rehabilitate addicts
- #DR.Dr_Ravjot : Around Rs 2.50 crore to be incurred for setting up new fire station
- #DC_JAIN_HSP : ਨਸ਼ਿਆਂ ਦੀ ਗ੍ਰਿਫਤ ’ਚ ਆਏ ਵਿਅਕਤੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ
- #SSP_MALIK : ਗੜ੍ਹਦੀਵਾਲ ਵਾਸੀ ਸਤਪਾਲ ਦੀ 38 ਲੱਖ ਦੀ ਪ੍ਰਾਪਰਟੀ ਫਰੀਜ਼ ਕਰਨ ਦੇ ਹੁਕਮ, ਓਪਰੇਸ਼ਨ ਸੀਲ-9 ਤਹਿਤ 11 ਇੰਟਰ ਸਟੇਟ ਨਾਕਿਆਂ ’ਤੇ ਚੈਕਿੰਗ ਜਾਰੀ
- ਆਰਮੀ ਦੀ ਅਗਨਵੀਰ ਭਰਤੀ ਲਈ ਰਜਿਸਟ੍ਰੇਸ਼ਨ 8 ਮਾਰਚ ਤੋਂ
- #SSP_MALIK leads in checking at 11 interstate naka : Operation SEAL-09

EDITOR
CANADIAN DOABA TIMES
Email: editor@doabatimes.com
Mob:. 98146-40032 whtsapp