ਵੱਡੀ ਖ਼ਬਰ : CM CHANNI : ਮੁੱਖ ਮੰਤਰੀ ਚੰਨੀ ਅਤੇ ਮੰਤਰੀਆਂ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ

ਬਿਆਸ  –  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਰਾਧਾ ਸਵਾਮੀ ਡੇਰਾ ਬਿਆਸ ਪਹੁੰਚੇ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਮੰਤਰੀ ਮੰਡਲ ਦੇ ਕਈ ਮੰਤਰੀ ਅਤੇ ਵਿਧਾਇਕ ਵੀ ਸਨ। ਸੀਐਮ ਚੰਨੀ ਅਤੇ ਮੰਤਰੀਆਂ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ  ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਇੱਕ ਬੰਦ ਕਮਰੇ ਵਿੱਚ ਹੋਈ। ਇਸ ਮੀਟਿੰਗ ਦੇ ਵੇਰਵੇ ਨਹੀਂ ਮਿਲ ਸਕੇ, ਪਰ ਇਸ ਮੀਟਿੰਗ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਵੇਖਿਆ  ਜਾ ਰਿਹਾ ਹੈ।

ਮੀਟਿੰਗ ਦੌਰਾਨ ਉਪ ਮੁੱਖ ਮੰਤਰੀ ਓਮਪ੍ਰਕਾਸ਼ ਸੋਨੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਹੋਰ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਰਾਧਾਸਵਾਮੀ ਡੇਰਾ ਨਾਲ ਲੱਖਾਂ ਸ਼ਰਧਾਲੂ  ਜੁੜੇ ਹੋਏ ਹਨ।

Related posts

Leave a Reply