ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਵਿਡ-19 ਪਾਜ਼ੇਟਿਵ ਆਏ ਹਨ ਜਿਸ ਤੋਂ ਬਾਅਦ ਉਨ੍ਹਾਂ ਖ਼ੁਦ ਨੂੰ ਕੁਆਰੰਟਾਈਨ ਕਰ ਲਿਆ ਹੈ। ਆਮ ਆਦਮੀ ਪਾਰਟੀ (ਆਪ) ਦੇ ਮੁਖੀ ਨੇ ਟਵਿੱਟਰ ਅਕਾਊਂਟ ‘ਤੇ ਆਪਣੇ ਕੋਰੋਨਾ ਪਾਜ਼ੇਟਿਵ ਹੋਣ ਬਾਰੇ ਜਾਣਕਾਰੀ ਦਿੱਤੀ। ਕੇਜਰੀਵਾਲ ਨੇ ਪਿਛਲੇ ਕੁਝ ਦਿਨਾਂ ‘ਚ ਉਨ੍ਹਾਂ ਦੇ ਸੰਪਰਕ ‘ਚ ਆਏ ਲੋਕਾਂ ਨੂੰ ਆਈਸੋਲੇਟ ਹੋਣ ਦੀ ਅਪੀਲ ਕੀਤੀ ਹੈ।
ਕੇਜਰੀਵਾਲ ਨੇ ਟਵੀਟ ਕੀਤਾ, “ਮੇਰਾ ਕੋਰੋਨਾ ਟੈਸਟ ਹਲਕੇ ਲੱਛਣਾਂ ਨਾਲ ਪਾਜ਼ੇਟਿਵ ਆਇਆ ਹੈ। ਆਪਣੇ ਆਪ ਨੂੰ ਘਰ ਵਿਚ ਆਈਸੋਲੇਟ ਕਰ ਲਿਆ ਹੈ। ਜਿਹੜੇ ਲੋਕ ਪਿਛਲੇ ਕੁਝ ਦਿਨਾਂ ਵਿੱਚ ਮੇਰੇ ਨਾਲ ਸੰਪਰਕ ਵਿੱਚ ਆਏ ਹਨ, ਕਿਰਪਾ ਕਰਕੇ ਆਪਣੇ ਆਪ ਨੂੰ ਕੁਆਰੰਟਾਈਨ ਕਰ ਲੈਣ ਤੇ ਆਪਣਾ ਟੈਸਟ ਜ਼ਰੂਰ ਕਰਵਾਉਣ।’
ਸੋਮਵਾਰ ਨੂੰ ਕੇਜਰੀਵਾਲ ਨੇ ਦੇਹਰਾਦੂਨ ‘ਚ ਬਿਨਾਂ ਮਾਸਕ ਦੇ ਰੈਲੀ ਕੀਤੀ ਸੀ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp