ਵੱਡੀ ਖ਼ਬਰ # SSP AMNEET :: ਹੁਸ਼ਿਆਰਪੁਰ ਪੁਲਿਸ ਨੇ ਹੈਰੋਇਨ ਅਤੇ 10 ਲੱਖ 90 ਹਜਾਰ ਰੁਪਏ ਦੀ ਡਰੱਗ ਮਨੀ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ September 29, 2021September 29, 2021 Adesh Parminder Singh SSP AMNEET :: ਹੁਸ਼ਿਆਰਪੁਰ ਪੁਲਿਸ ਨੇ ਹੈਰੋਇਨ ਅਤੇ 10 ਲੱਖ 90 ਹਜਾਰ ਰੁਪਏ ਦੀ ਡਰੱਗ ਮਨੀ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਿਲ ਕੀਤੀਹੁਸ਼ਿਆਰਪੁਰ (ਆਦੇਸ਼ ) : ਅਮਨੀਤ ਕੌਂਡਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਜਿਲਾ ਹੁਸ਼ਿਆਰਪੁਰ ਦੇਦਿਸ਼ਾ ਨਿਰਦੇਸਾਂ ਅਨੁਸਾਰ ਨਸ਼ਾ ਸਮੱਗਲਰਾਂ ਨੂੰ ਨੱਥ ਪਾਉਣ ਲਈ ਰਵਿੰਦਰ ਪਾਲ ਸਿੰਘ ਸੰਧੂ, ਪੀ.ਪੀ.ਐਸ ਪੁਲਿਸ ਕਪਤਾਨ, ਤਫਤੀਸ਼, ਹੁਸ਼ਿਆਰਪੁਰ ਦੀ ਅਗਵਾਈ ਹੇਠ ਚਲਾਈ ਗਈ ਵਿਸ਼ੇਸ ਮੁਹਿੰਮ ਦੋਰਾਨ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਰਾਕੇਸ਼ ਕੁਮਾਰ ਪੀ.ਪੀ.ਐਸ. ਉਪ ਕਪਤਾਨ ਪੁਲਿਸ, ਡਿਟੈਕਟਿਵ, ਹੁਸ਼ਿਆਰਪੁਰ, ਇੰਸ: ਸੁਰਜੀਤ ਸਿੰਘ, ਇੰਚਾਰਜ ਨਾਰਕੋਟਿਕ ਸੈਲ ਹੁਸ਼ਿਆਰਪੁਰ ਅਤੇ ਇੰਸਪੈਕਟਰ ਸ਼ਿਵ ਕੁਮਾਰ ਇੰਨਚਾਰਜ ਸੀ.ਆਈ.ਏ. ਸਟਾਫ ਹੁਸ਼ਿਆਰਪੁਰ ਦੀ ਟੀਮ ਵਲੋਂ ਨਾਕਾਬੰਦੀ ਦੌਰਾਨ ਨਜਦੀਕ ਕਮੇਟੀ ਘਰ ਹੁਸ਼ਿਆਰਪੁਰ ਚ ਦੋਸ਼ੀਆਂ ਕੋਲੋਂ 70 ਗ੍ਰਾਮ ਹੈਰੋਇੰਨ ਅਤੇ 10 ਲੱਖ 90 ਹਜਾਰ ਰੁਪਏ ਭਾਰਤੀ ਕਰੰਸੀ ਡਰੱਗ ਮਨੀ ਡਰੱਗ ਮਨੀ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਦੋਸ਼ੀਆਂ ਦੀ ਪਹਿਚਾਣ ਪਵਿੱਤਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਹਸਲਪੁਰ ਪਰਹੋਤਾ ਥਾਣਾ ਤ੍ਰਿਪੜੀ ਜਿਲ੍ਹਾ ਪਟਿਆਲਾ, ਸੰਜੇ ਯਾਦਵ ਉਰਫ ਸੰਜੀਵ ਪੁੱਤਰ ਕੋਮਲ ਯਾਦਵ ਵਾਸੀ ਵਾਰਡ ਨੰਬਰ 14 ਢੰਡਿਆਲ ਰੋਡ ਸੁੰਦਰ ਬਸਤੀ ਥਾਣਾ ਪਾਤੜਾਂ ਜਿਲ੍ਹਾ ਪਟਿਆਲਾ, ਨਰਿੰਦਰ ਸਿੰਘ ਉਰਫ ਨਰਿੰਦਰ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਭਾਮੀਆਂ ਥਾਣਾ ਖੇੜੀ ਨੋਧ ਸਿੰਘ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਤੌਰ ਤੇ ਹੋਈ ਹੈ। ਏਨਾ ਕੋਲੋਂ ਇਕ ਕਰੇਟਾ ਕਾਰ ਵੀ ਫੜੀ ਗਈ ਹੈ। ਇਸ ਸਬੰਧ ਚ ਰਵਿੰਦਰ ਪਾਲ ਸਿੰਘ ਸੰਧੂ, ਪੀ.ਪੀ.ਐਸ ਪੁਲਿਸ ਕਪਤਾਨ ਹੁਸ਼ਿਆਰਪੁਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਇਹਨਾਂ ਵਿਚੋਂ ਮੇਨ ਸਰਗਨਾ ਅਮਰੀਕ ਸਿੰਘ ਪੁੱਤਰ ਰਘੁਵੀਰ ਸਿੰਘ ਵਾਸੀ ਸਰਹੰਦ ਰੋਡ ਪਟਿਆਲਾ ਹੈਰੋਇਨ ਦਾ ਰੈਕੇਟ ਚਲਾ ਰਿਹਾ ਹੈ ਜਿਸਦੇ ਖਿਲਾਫ ਪਹਿਲਾਂ ਵੀ ਮੁੱਕਦਮੇ ਦਰਜ ਹਨ ਅਤੇ ਅਮਰੀਕ ਸਿੰਘਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਦੇ ਇਕ ਮਾਮਲੇ ਚ 8 ਕਿੱਲੋ ਹੈਰੋਇਨ ਬਰਾਮਦਗੀ ਦੇ ਸੰਬੰਧ ਵਿੱਚ ਲੋੜੀਂਦਾ ਹੈ. ਰਵਿੰਦਰ ਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਦੋਸ਼ੀਆਂ ਦਾ ਅੱਜ ਹੀ ਰਿਮਾਂਡ ਲੈ ਕੇ ਏਨਾ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਹਨਾਂ ਕੋਲੋਂ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...