ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ ਵਿੱਚ ਸ਼ਾਮਲ ਨਹੀਂ ਹੋਣਗੇ

ਚੰਡੀਗੜ੍ਹਸ਼੍ਰੋਮਣੀ ਅਕਾਲੀ ਦਲ (ਸੰਯੁਕਤਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਵਿੱਚ ਸ਼ਾਮਲ ਨਹੀਂ ਹੋਣਗੇ।  ਢੀਂਡਸਾ ਦੀ ਕੋਰੋਨਾ ਰਿਪੋਰਟ ਪੌਜੇਟਿਵ ਆਈ ਹੈ। ਇਸ ਲਈ ਉਹ ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ ਵਿੱਚ ਸ਼ਾਮਲ ਨਹੀਂ ਹੋ ਰਹੇ। 

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤਬੀਜੇਪੀ ਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨਾਲ ਮਿਲ ਕੇ ਚੋਣਾਂ ਲੜ ਰਹੀ ਹੈ।

ਅਹਿਮ ਗੱਲ ਹੈ ਕਿ ਢੀਂਡਸਾ ਨੇ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਈਆਂ ਹੋਈਆਂ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਕੋਰੋਨਾ ਹੋ ਗਿਆ ਹੈ। ਇਹ ਵੀ ਅਹਿਮ ਹੈ ਕਿ ਢੀਂਡਸਾ ਵਿੱਚ ਕਰੋਨਾ ਦੇ ਕੋਈ ਲੱਛਣ ਨਹੀਂ ਦਿੱਸੇਪਰ ਰੈਲੀ ਵਿੱਚ ਜਾਣ ਲਈ ਟੈਸਟ ਕਰਵਾਇਆ ਗਿਆ ਸੀ ਤੇ ਉਹ ਪੌਜੇਟਿਵ ਆ ਗਿਆ।  ਢੀਂਡਸਾ ਨੂੰ 2020 ਵਿੱਚ ਵੀ ਕੋਰੋਨਾ ਹੋਇਆ ਸੀ।

Related posts

Leave a Reply