ਸਕੂਲ ਖੋਲ੍ਹਣ ਬਾਰੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦਾ ਵੱਡਾ ਬਿਆਨ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਬਿਆਨ ਦਿੱਤਾ ਹੈ। ਦਿੱਲੀ ‘ਚ ਫਿਲਹਾਲ ਸਕੂਲ ਨਹੀਂ ਖੁੱਲ੍ਹਣਗੇ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਤੀਜੀ ਲਹਿਰ ਦਾ ਖ਼ਦਸ਼ਾ ਪ੍ਰਗਟਾਉਂਦਿਆਂ ਕਿਹਾ ਕਿ ਇੱਥੇ ਹਾਲੇ ਸਕੂਲ ਨਹੀਂ ਖੋਲ੍ਹੇ ਜਾਣਗੇ। ਇਸ ਦੌਰਾਨ ਮੁੱਖ ਮੰਤਰੀ ਕੇਜਰੀਵਾਲ ਨੇ ਟੀਕਾਕਰਨ ‘ਤੇ  ਜ਼ੋਰ ਵੀ ਦਿੱਤਾ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੌਮਾਂਤਰੀ ਪੱਧਰ ‘ਤੇ ਸੂਚਨਾਵਾਂ ਮਿਲ ਰਹੀਆਂ ਹਨ ਕਿ ਕੋਵਿਡ-19 ਦੀ ਤੀਜੀ ਲਹਿਰ ਵੀ ਆਉਣ ਵਾਲੀ ਹੈ। ਅਜਿਹੇ ਵਿੱਚ ਜਦ ਤੱਕ ਟੀਕਾਕਰਨ ਦੀ ਪ੍ਰਕਿਰਿਆ ਪੂਰੀ ਨਹੀਂ ਹੋ ਜਾਂਦੀ ਉਦੋਂ ਤੱਕ ਸਰਕਾਰ ਕੋਈ ਖ਼ਤਰਾ ਮੁੱਲ ਨਹੀਂ ਲੈਣਾ ਚਾਹੁੰਦੀ।

Related posts

Leave a Reply