ਸਮੂਹ ਸਰਕਾਰੀ ਸਕੂਲਾਂ ਦੀ ਦੋ ਰੋਜ਼ਾ ਮਾਪੇ ਅਧਿਆਪਕ ਮਿਲਣੀ 22 ਅਤੇ 23 ਦਸੰਬਰ ਨੂੰ

ਸਮੂਹ ਸਰਕਾਰੀ ਸਕੂਲਾਂ ਦੀ ਦੋ ਰੋਜ਼ਾ ਮਾਪੇ ਅਧਿਆਪਕ ਮਿਲਣੀ 22 ਅਤੇ 23 ਦਸੰਬਰ ਨੂੰ

ਵਿਦਿਆਰਥੀਆਂ ਦੀ ਦਸੰਬਰ ਪ੍ਰੀਖਿਆਵਾਂ ਦੀ ਕਾਰਗੁਜਾਰੀ ਮਾਪਿਆਂ ਨਾਲ ਕੀਤੀ ਜਾਵੇਗੀ ਸਾਂਝੀ

*ਗੁਰਦਾਸਪੁਰ , 21 ਦਸੰਬਰ ( ਗਗਨਦੀਪ ਸਿੰਘ )- *

ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਬਿਹਤਰੀਨ ਬਣਾਉਣ ਲਈ ਮਾਪੇ ਅਧਿਆਪਕ ਮਿਲਣੀਆਂ ਜਰੀਏ ਵਿਦਿਆਰਥੀਆਂ ਦੇ ਮਾਪਿਆਂ ਨਾਲ ਲਗਾਤਾਰ ਸੰਪਰਕ ਰੱਖਿਆ ਜਾ ਰਿਹਾ ਹੈ। ਦਸੰਬਰ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਵੱਲੋਂ ਕੀਤੀਆਂ ਪ੍ਰਾਪਤੀਆਂ ਬਾਰੇ ਮਾਪਿਆਂ ਨੂੰ ਜਾਣਕਾਰੀ ਦੇਣ ਦੇ ਮਨੋਰਥ ਨਾਲ 22 ਅਤੇ 23 ਦਸੰਬਰ ਨੂੰ ਮਾਪੇ ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਸੰਧਾਵਾਲੀਆ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ), ਜਗਵਿੰਦਰ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਮਦਨ ਲਾਲ ਸ਼ਰਮਾ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਮੂਹ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਚ 22 ਅਤੇ 23 ਦਸੰਬਰ ਨੂੰ ਦੋ ਰੋਜ਼ਾ ਮਾਪੇ ਅਧਿਆਪਕ ਮਿਲਣੀ ਕਰਵਾਈ ਜਾਵੇਗੀ।ਇਸ ਦੌਰਾਨ ਅਧਿਆਪਕਾਂ ਵੱਲੋਂ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀ ਦਸੰਬਰ ਪ੍ਰੀਖਿਆ ਦੇ ਬਿਹਤਰ ਅਤੇ ਕਮਜੋਰ ਪੱਖਾਂ ਤੋਂ ਜਾਣੂ ਕਰਵਾਇਆ ਜਾਵੇਗਾ ਤਾਂ ਜੋ ਵਿਦਿਆਰਥੀਆਂ ਦੀਆਂ ਬਿਹਤਰ ਪ੍ਰਾਪਤੀਆਂ ਨੂੰ ਹੋਰ ਬਿਹਤਰੀਨ ਅਤੇ ਕਮਜੋਰ ਪ੍ਰਾਪਤੀਆਂ ‘ਚ ਸੁਧਾਰ ਕੀਤਾ ਜਾ ਸਕੇ।ਮਾਪੇ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਦਿਨ ਸਕੂਲ ਪਹੁੰਚ ਕੇ ਆਪਣੇ ਬੱਚਿਆਂ ਦੀਆਂ ਪ੍ਰਾਪਤੀਆਂ ਬਾਰੇ ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਕਰ ਸਕਦੇ ਹਨ।ਇਸ ਦੌਰਾਨ ਮਾਪਿਆਂ ਦੇ ਨਾਲ ਨਾਲ ਪੰਚਾਇਤੀ ਨੁੰਮਾਇੰਦਿਆਂ,ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਸਮਾਜ ਦੀਆਂ ਹੋਰ ਮੋਹਤਬਰ ਸਖਸ਼ੀਅਤਾਂ ਨਾਲ ਵੀ ਸਕੂਲ ਬਿਹਤਰੀ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

*ਇਸ ਮੌਕੇ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ ਅਤੇ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਨੇ ਦੱਸਿਆ ਕਿ ਮਾਪੇ ਅਧਿਆਪਕ ਮਿਲਣੀ ਦੌਰਾਨ ਕੋਵਿਡ -19 ਦੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ। ਉਹਨਾਂ ਦੱਸਿਆ ਕਿ ਇਸ ਦੌਰਾਨ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਅਧੀਨ ਕੰਮ ਕਰਦੇ ਜਿਲ੍ਹਾ ਅਤੇ ਬਲਾਕ ਮੈਂਟਰ ਵਿਭਾਗੀ ਹਦਾਇਤਾਂ ਅਨੁਸਾਰ ਸਕੂਲ ਮੁਖੀਆਂ ਅਤੇ ਅਧਿਆਪਕਾਂ ਦਾ ਸਹਿਯੋਗ ਕਰਨਗੇ। ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ ਵੀ ਹਾਜ਼ਰ ਸਨ। *

Related posts

Leave a Reply