*ਸਰਕਾਰੀ ਸਕੂਲਾਂ ਦੇ ਦਾਖ਼ਲਾ ਮੇਲਿਆਂ ਨੂੰ ਮਿਲਿਆ ਭਰਵਾਂ ਹੁੰਗਾਰਾ *

*ਸਰਕਾਰੀ ਸਕੂਲਾਂ ਦੇ ਦਾਖ਼ਲਾ ਮੇਲਿਆਂ ਨੂੰ ਮਿਲਿਆ ਭਰਵਾਂ ਹੁੰਗਾਰਾ *
*ਸਰਕਾਰੀ ਸਹੂਲਤਾਂ ਪ੍ਰਾਪਤ ਕਰਨ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉ: ਡੀ.ਈ.ਓ *
ਗੁਰਦਾਸਪੁਰ 20 ਅਪ੍ਰੈਲ (ਅਸ਼ਵਨੀ )*
*ਅੱਜ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਂਟਰੀ ਸੁਰਜੀਤ ਪਾਲ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਅਤੇ ਸਮੂਹ 19 ਬਲਾਕਾਂ ਵਿਚ ਦਾਖ਼ਲਾ ਮੇਲੇ ਲਗਾਏ ਗਏ.



ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸੁਰਜੀਤ ਪਾਲ ਨੇ ਦੱਸਿਆ ਕਿ ਇਨ੍ਹਾਂ ਦਾਖ਼ਲਾ ਮੇਲਿਆਂ ਵਿਚ ਸਮਾਜਿਕ ਭਾਈਚਾਰੇ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਪਡ਼੍ਹਦੇ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਵਿਸਥਾਰ ਸਹਿਤ ਜਾਣੂ ਕਰਵਾਇਆ ਗਿਆ ਅਤੇ ਇਹਨਾਂ ਦਾਖ਼ਲਾ ਮੇਲਿਆਂ ਦੌਰਾਨ ਲੋਕਾਂ ਵੱਲੋਂ ਉਤਸੁਕਤਾ ਅਤੇ ਦਿਲਚਸਪੀ ਦਿਖਾਉਂਦੇ ਹੋਏ ਮੌਕੇ ਤੇ ਹੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਇਸ ਦੌਰਾਨ ਡਿਪਟੀ ਡਾਇਰੈਕਟਰ ਸਲਿੰਦਰ ਸਿੰਘ , ਸਟੇਟ ਮੀਡੀਆ ਕੋਆਰਡੀਨੇਟਰ ਪ੍ਰਮੋਦ ਭਾਰਤੀ ,ਮੀਡੀਆ ਟੀਮ ਤੋਂ ਨਿਰਮਲ ਸਿੰਘ ਨਵਗਰਾਈ , ਵਿਨੈ ਕੁਮਾਰ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਵਿਚ ਲੱਗੇ ਦਾਖ਼ਲਾ ਮੇਲੇ ਵਿਜ਼ਿਟ ਕਰਕੇ ਸਮਾਜਿਕ ਭਾਈਚਾਰੇ ਨੂੰ ਪੈਂਫ਼ਲਿਟ ਵੰਡਦੇ ਹੋਏ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਕੀਤਾ। ਜ਼ਿਕਰਯੋਗ ਹੈ ਕਿ ਅਧਿਆਪਕਾਂ ਵੱਲੋਂ ਵੱਖ ਵੱਖ ਸਥਾਨਾਂ ਤੇ ਲਗਾਏ ਗਏ ਦਾਖਲਾ ਮੇਲੇ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਬਣੇ ਅਤੇ ਇਨ੍ਹਾਂ ਦਾਖ਼ਲਾ ਮੇਲਿਆਂ ਨੇ ਜ਼ਿਲ੍ਹਾ ਦਾਖਲਾ ਮੁਹਿੰਮ ਦੀ ਰਫ਼ਤਾਰ ਹੋਰ ਤੇਜ਼ ਕਰ ਦਿੱਤੀ ਇਸ ਮੌਕੇ ਰਿਟਾਇਰਡ ਡੀ ਈ ਓ ਹਰਦੀਪ ਸਿੰਘ ਵੱਲੋਂ ਸ਼ਿਰਕਤ ਕਰਕੇ ਇਸ ਚੱਲ ਰਹੀ ਦਾਖਲਾ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਇਆ। ਇਸ ਦੌਰਾਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬੋਧ ਰਾਜ ,ਡੀ.ਐਮ. ਗੁਰਨਾਮ ਸਿੰਘ, ਗੁਰਵਿੰਦਰ ਸਿੰਘ, ਪਰਮਜੀਤ ਸਿੰਘ, ਸੁਰਿੰਦਰ ਮੋਹਣ ,ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ, ਜਸਪਿੰਦਰ ਸਿੰਘ, ਮਲਕਿੰਦਰ ਸਿੰਘ, ਲਖਵਿੰਦਰ ਸਿੰਘ ਪੜ੍ਹੋ ਪੰਜਾਬ ਕੋਆਰਡੀਨੇਟਰ , ਪਵਨ ਅੱਤਰੀ ,ਸੀਐੱਮਟੀ ਜਸਬੀਰ ਸਿੰਘ, ਰਣਜੀਤ ਸਿੰਘ ,ਜਮੀਤ ਰਾਜ , ਸੁਖਦੇਵ ਰਾਜ ਆਦਿ ਹਾਜ਼ਰ ਸਨ। *

Related posts

Leave a Reply