ਸਰਪੰਚ ਵੱਲੋਂ ਪਿੰਡ ਦੇ ਵਿਅਕਤੀ ਦੀ ਗੋਲੀ ਮਾਰਕੇ ਹੱਤਿਆ

ਸਰਪੰਚ ਵੱਲੋਂ ਪਿੰਡ ਦੇ ਵਿਅਕਤੀ ਦੀ ਗੋਲੀ ਮਾਰਕੇ ਹੱਤਿਆ
 
 
ਬਟਾਲਾ/ਕਾਦੀਆਂ (ਸੰਜੀਵ, ਅਵਿਨਾਸ਼) ਜਿਥੇ ਪੂਰੇ ਪੰਜਾਬ ਅੰਦਰ ਕਰਫਿਊ ਜਾਰੀ ਹੈ ਅਤੇ ਚੱਪੇ ਚੱਪੇ ਤੇ ਪੁਲਿਸ ਬਲ ਨਜ਼ਰ ਆ ਰਿਹਾ ਹੈ,ਉਥੇ ਬੀਤੀ ਰਾਤ ਕਾਦੀਆਂ ਨਜ਼ਦੀਕ ਪੈਂਦੇ ਪਿੰਡ ਖਾਰਾ ਤੋਂ ਇਕ ਵਿਅਕਤੀ ਦੇ ਕਤਲ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦੇ ਮਿ੍ਤਕ ਦਿਲਬਾਗ ਸਿੰਘ ਪੁੱਤਰ ਬੰਤਾ ਸਿੰਘ (50) ਦੇ ਪੁੱਤਰ ਜਗਰੂਪ ਸਿੰਘ ਨੇ ਦੱਸਿਆ ਕਿ ਰਾਤ ਕਰੀਬ 11 ਵਜੇ ਉਨ੍ਹਾਂ ਦੇ ਗੁਆਂਢੀਆਂ ਦੇ ਗੇਟ ਨੂੰ ਕਿਸੇ ਨੇ ਵੱਟੇ ਮਾਰੇ ਅਤੇ ਜਦੋਂ ਉਨ੍ਹਾਂ ਬਾਹਰ ਨਿਕਲ ਕੇ ਦੇਖਿਆ ਤਾਂ ਪਿੰਡ ਦਾ ਹੀ ਸਰਪੰਚ ਮਨਬੀਰ ਸਿੰਘ ਬੱਬੂ ਜਿਸਨੇ ਸ਼ਰਾਬ ਪੀਤੀ ਹੋਈ ਸੀ ਹੱਥ ਵਿਚ ਬੰਦੂਕ ਫੜੀ ਉਨ੍ਹਾਂ ਕੋਲ ਆਇਆ ਅਤੇ ਕਹਿਣ ਲੱਗਾ ਇਹ ਮੇਰਾ ਮੁਹੱਲਾ ਹੈ ਮੈਂ ਇਥੇ ਬਦਮਾਸ਼ੀ ਨਹੀਂ ਹੋਣ ਦੇਣੀ ਇਨ੍ਹਾਂ ਬੋਲਦੇ ਹੀ ਉਸਨੇ ਮੇਰੇ ਪਿਤਾ ਦਿਲਬਾਗ ਸਿੰਘ ਦੇ ਗੋਲੀ ਮਾਰ ਦਿੱਤੀ ਅਤੇ ਕੁਝ ਹਵਾਈ ਫਾਇਰ ਵੀ ਕੀਤੇ। ਉਨ੍ਹਾਂ ਦੱਸਿਆ ਕਿ ਗੰਭੀਰ ਜਖਮੀ ਹਾਲਤ ਵਿੱਚ ਉਨ੍ਹਾਂ ਆਪਣੇ ਪਿਤਾ ਨੂੰ ਬਟਾਲਾ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਜਿਥੋਂ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ ਪਰ ਉ ਦਮ ਤੌੜ ਗੲੇ। ਉਧਰ ਮੌਕੇ ਤੇ ਪੁਹੰਚੀ ਪੁਲਿਸ ਪਾਰਟੀ ਨੇ ਲਾਸ ਨੂੰ ਕਬਜ਼ੇ ਵਿਚ ਲੈ ਕੇ ਬਟਾਲਾ ਸਿਵਲ ਹਸਪਤਾਲ ਪੋਸਟ ਮਾਰਟਮ ਲਈ ਭੇਜ ਦਿੱਤਾ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਕੇਸ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤਾ
 
 

Related posts

Leave a Reply