-ਸਵੇਰੇ 10 ਵਜੇ ਤੋਂ ਸ਼ਾਮ 7 ਵਜੇ ਤੱਕ ਹੀ ਚਲਾਈਆਂ ਜਾਣ ਕੰਬਾਈਨਾਂ : ਡਿਪਟੀ ਕਮਿਸ਼ਨਰ -ਕਿਹਾ, ਉਲੰਘਣਾ ਕਰਨ ‘ਤੇ ਕੀਤੀ ਜਾਵੇਗੀ ਸਖ਼ਤ ਕਾਨੂੰਨੀ ਕਾਰਵਾਈ

-ਸਵੇਰੇ 10 ਵਜੇ ਤੋਂ ਸ਼ਾਮ 7 ਵਜੇ ਤੱਕ ਹੀ ਚਲਾਈਆਂ ਜਾਣ ਕੰਬਾਈਨਾਂ : ਡਿਪਟੀ ਕਮਿਸ਼ਨਰ
-ਕਿਹਾ, ਉਲੰਘਣਾ ਕਰਨ ‘ਤੇ ਕੀਤੀ ਜਾਵੇਗੀ ਸਖ਼ਤ ਕਾਨੂੰਨੀ ਕਾਰਵਾਈ


-‘ਮੰਡੀਆਂ ‘ਚ ਸੁਕਾ ਕੇ ਹੀ ਲਿਆਂਦੀ ਜਾਵੇ ਕਣਕ’

ਹੁਸ਼ਿਆਰਪੁਰ, 23 ਅਪ੍ਰੈਲ (  ADESH  )

: ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਕਣਕ ਦੀ ਕਟਾਈ ਲਈ ਸਵੇਰੇ 10 ਵਜੇ ਤੋਂ ਸ਼ਾਮ 7 ਵਜੇ ਤੱਕ ਹੀ ਕੰਬਾਈਨਾਂ ਚਲਾਉਣ ਦੀ ਛੋਟ ਦਿੱਤੀ ਗਈ ਹੈ, ਇਸ ਲਈ ਇਸ ਸਮੇਂ ਦੌਰਾਨ ਹੀ ਕੰਬਾਈਨਾਂ ਚਲਾਈਆਂ ਜਾ ਸਕਦੀਆਂ ਹਨ। ਉਨ•ਾਂ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਉਕਤ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਕੰਬਾਈਨਾਂ ਚਲਾਈਆਂ ਜਾਂਦੀਆਂ ਹਨ, ਤਾਂ ਸਬੰਧਤਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
    ਸ਼੍ਰੀਮਤੀ ਅਪਨੀਤ ਰਿਆਤ ਨੇ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕੰਬਾਈਨਾਂ ਨਾਲ ਹੋ ਰਹੀ ਕਟਾਈ ਸਬੰਧੀ ਚੈਕਿੰਗ ਕਰਨੀ ਵੀ ਯਕੀਨੀ ਬਣਾਈ ਜਾਵੇ, ਤਾਂ ਜੋ ਨਿਸ਼ਚਿਤ ਸਮੇਂ ਅਨੁਸਾਰ ਹੀ ਕੰਬਾਈਨਾਂ ਰਾਹੀਂ ਕਣਕ ਦੀ ਕਟਾਈ ਯਕੀਨੀ ਬਣਾਈ ਜਾ ਸਕੇ ਅਤੇ ਜੇਕਰ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਤੁਰੰਤ ਕਾਨੂੰਨੀ ਕਾਰਵਾਈ ਆਰੰਭੀ ਜਾਵੇ। ਉਨ•ਾਂ ਕਿਹਾ ਕਿ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਕਰਫਿਊ ਲਗਾਇਆ ਗਿਆ ਹੈ ਅਤੇ ਇਸ ਦੌਰਾਨ ਕਣਕ ਦੇ ਸੀਜ਼ਨ ਸਬੰਧੀ ਵਿਸ਼ੇਸ਼ ਛੋਟਾਂ ਦਿੱਤੀਆਂ ਗਈਆਂ ਸਨ, ਜਿਨ•ਾਂ ਤਹਿਤ ਜਿੱਥੇ ਕਿਸਾਨਾਂ ਨੂੰ ਖੇਤ ਮਜ਼ਦੂਰਾਂ ਸਮੇਤ ਖੇਤਾਂ ਵਿੱਚ ਜਾਣ ਦੀ ਛੋਟ ਦਿੱਤੀ ਗਈ ਸੀ, ਉਥੇ ਕੰਬਾਇਨਾਂ ਸਵੇਰੇ 10 ਵਜੇ ਤੋਂ ਸ਼ਾਮ 7 ਵਜੇ ਤੱਕ ਚਲਾਉਣ ਦੀ ਛੋਟ ਦਿੱਤੀ ਗਈ ਸੀ।
        ਡਿਪਟੀ ਕਮਿਸ਼ਨਰ ਨੇ ਕੰਬਾਈਨ ਮਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਦਿੱਤੀ ਗਈ ਛੋਟ ਮੁਤਾਬਕ ਹੀ ਕੰਬਾਈਨਾਂ ਚਲਾਈਆਂ ਜਾਣ ਅਤੇ ਕੰਬਾਈਨ ਨਾਲ ਚਾਰ ਤੋਂ ਵੱਧ ਵਿਅਕਤੀ ਨਹੀਂ ਹੋਣੇ ਚਾਹੀਦੇ। ਜੇਕਰ ਕੰਬਾਈਨ ਮਾਲਕ ਜਾਂ ਉਸਦੀ ਲੇਬਰ ਜ਼ਿਲ•ੇ ਤੋਂ ਬਾਹਰੋਂ ਆਉਂਦੀ ਹੈ, ਤਾਂ ਸੀਨੀਅਰ ਮੈਡੀਕਲ ਅਫ਼ਸਰ ਨੂੰ ਰਿਪੋਰਟ ਕਰਨਾ ਵੀ ਜ਼ਰੂਰੀ ਹੈ। ਉਨ•ਾਂ ਕਿਹਾ ਕਿ ਸਮਾਜਿਕ ਦੂਰੀ ਬਰਕਰਾਰ ਰੱਖਣ ਤੋਂ ਇਲਾਵਾ ਹਰੇਕ ਵਿਅਕਤੀ ਲਈ ਮਾਸਕ ਪਹਿਨਣਾ ਵੀ ਜ਼ਰੂਰੀ ਹੈ।
        ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਸਰਕਾਰ ਵਲੋਂ ਨਿਰਧਾਰਿਤ ਮਾਪਦੰਡ ਤੋਂ ਵੱਧ ਨਮੀ ਵਾਲੀ ਕਣਕ ਮੰਡੀਆਂ ਵਿੱਚ ਨਾ ਲਿਆਂਦੀ ਜਾਵੇ। ਉਨ•ਾਂ ਕਿਹਾ ਕਿ ਗਿੱਲੀ ਕਣਕ ਦੀ ਮੰਡੀਆਂ ਵਿੱਚ ਐਂਟਰੀ ਨਹੀਂ ਹੋਣ ਦਿੱਤੀ ਜਾਵੇਗੀ, ਇਸ ਲਈ ਕਣਕ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਂਦੀ ਜਾਵੇ। ਉਨ•ਾਂ ਕਿਹਾ ਕਿ ਗਿੱਲੀ ਕਣਕ ਨੂੰ ਖਰੀਦ ਏਜੰਸੀਆਂ ਖਰੀਦਣ ਤੋਂ ਅਸਮਰੱਥ ਹੁੰਦੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਕਣਕ ਵੇਚਣ ਲਈ ਬਿਨ•ਾਂ ਵਜ•ਾ ਪ੍ਰੇਸ਼ਾਨ ਹੋਣਾ ਪੈਂਦਾ ਹੈ। ਉਨ•ਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਕੂਪਨ ਸਿਸਟਮ ਰਾਹੀਂ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਗਿੱਲੀ ਕਣਕ ਲਿਆਉਣ ਵਾਲੇ ਕਿਸਾਨਾਂ ਦੇ ਕਾਰਨ ਸੁੱਕੀ ਕਣਕ ਲਿਆਉਣ ਵਾਲੇ ਕਿਸਾਨਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  

Related posts

Leave a Reply