ਸ਼ਹਿਰ ਦੇ ਸਮਾਜ ਸੇਵੀਆਂ ਨੇ ਲਈ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ : ਜਿੰਪਾ

ਸ਼ਹਿਰ ਦੇ ਸਮਾਜ ਸੇਵੀਆਂ ਨੇ ਲਈ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ

 ਹੁਸ਼ਿਆਰਪੁਰ : ਪੰਜਾਬ ‘ਚ ਇਸ ਸਮੇਂ ਵਿਧਾਨ ਸਭਾ ਚੋਣਾਂ ਦਾ ਪ੍ਰਚਾਰ ਜ਼ੋਰਾਂ ‘ਤੇ ਹੈ, ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਇਸ ਚੋਣਾਂ ਨੂੰ ਲੈ ਕੇ ਆਪੋ-ਆਪਣੀਆਂ ਪਾਰਟੀਆਂ ਲਈ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਹੁਸ਼ਿਆਰਪੁਰ ‘ਚ ਵੀ ਆਮ ਆਦਮੀ ਪਾਰਟੀ ਆਪਣਾ ਦਮ ਦਿਖਾਉਣ ਲਈ ਤਿਆਰ ਹੈ, ਪਿਛਲੇ ਦਿਨੀਂ ਸ਼ਹਿਰ ਦੇ ਪ੍ਰਸਿੱਧ ਸਮਾਜ ਸੇਵਕ ਰਾਮਪਾਲ ਸਹਿਗਲ, ਨਰੇਸ਼ ਟੰਡਨ, ਸਚਿਨ ਸਹਿਗਲ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ।ਜਿਸ ਨਾਲ ਦੂਜੀਆਂ ਪਾਰਟੀਆਂ ਨੂੰ ਸਿਆਸੀ ਸੱਟ ਵੱਜੀ ਹੈ।

ਇਸ ਦੌਰਾਨ ਅਜੈ ਕੁਮਾਰ, ਰਾਜੂ ਖੱਤਰੀ, ਅਜੇ ਵਰਮਾ, ਵਰਿੰਦਰ ਸ਼ਰਮਾ ਬਿੰਦੂ, ਸਿਟੀ ਪ੍ਰਧਾਨ (ਯੂਥ ਵਿੰਗ) ਅਰਜੁਨ ਸ਼ਰਮਾ, ਤ੍ਰਿਯੰਬਕ ਕਪਿਲ, ਅਨਿਲ ਜੈਨ ਅਤੇ ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ।ਹਲਕਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬ੍ਰਹਮ ਸ਼ੰਕਰ ਜਿੰਪਾ ਜੀ ਨੇ ਕਿਹਾ ਕਿ ਲੋਕ ਹੁਣ ਵੱਡੀ ਗਿਣਤੀ ‘ਚ ਆਮ ਆਦਮੀ ਪਾਰਟੀ ਵੱਲ ਧਿਆਨ ਦੇ ਰਹੇ ਹਨ, ਲੋਕ ਹੁਣ ਜਾਣ ਚੁੱਕੇ ਹਨ ਕਿ ਉਨ੍ਹਾਂ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਹੀ ਸਹੀ ਪਾਰਟੀ ਹੈ ਅਤੇ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ‘ਚ ‘ਆਪ’ ਦੀ ਜਿੱਤ ਜ਼ਰੂਰ ਹੋਵੇਗੀ |

Related posts

Leave a Reply