ਸ਼੍ਰੀ ਗੁਰੂ ਰਵਿਦਾਸ ਮੰਦਰ ਨੂੰ ਤੋੜਣ ਦੇ ਆਏ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਪੰਜਾਬ ਵਿੱਚ ਥਾਂ-ਥਾਂ ਲੋਕਾਂ ਨੇ ਰੋਸ ਮੁਜ਼ਾਹਰੇ

ਦਿੱਲੀ ਵਿੱਚ ਅੱਜ ਸ਼੍ਰੀ ਗੁਰੂ ਰਵਿਦਾਸ ਮੰਦਰ ਨੂੰ ਤੋੜਣ ਦੇ ਆਏ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਪੰਜਾਬ ਵਿੱਚ ਕਈ ਥਾਈਂ ਰੋਸ ਮੁਜ਼ਾਹਰੇ ਹੋਏ। ਟ੍ਰੈਫਿਕ ਰੋਕ ਦਿੱਤਾ ਗਿਆ।  ਹੁਸ਼ਿਆਰਪੁਰ ਤੋਂ ਜਲੰਧਰ ਰੋਡ ਬੰਦ ਕੀਤਾ ਗਿਆ, ਜਲੰਧਰ-ਪਠਾਨਕੋਟ ਹਾਈਵੇ ‘ਤੇ ਜਾਮ ਲਾਇਆ ਗਿਆ। ਇਸ ਦੇ ਨਾਲ-ਨਾਲ ਪਠਾਨਕੋਟ-ਜੰਮੂ ਵੱਲੋਂ ਆਉਣ ਵਾਲੀਆਂ ਗੱਡੀਆਂ ਟ੍ਰੈਫਿਕ ਜਾਮ ਵਿੱਚ ਫਸ ਗਈਆਂ।

ਜਲੰਧਰ : ਦਿੱਲੀ ਵਿੱਚ ਅੱਜ ਸ਼੍ਰੀ ਗੁਰੂ ਰਵਿਦਾਸ ਮੰਦਰ ਨੂੰ ਤੋੜਣ ਦੇ ਆਏ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਪੰਜਾਬ ਵਿੱਚ ਕਈ ਥਾਈਂ ਰੋਸ ਮੁਜ਼ਾਹਰੇ ਹੋਏ। ਇਸ ਖ਼ਬਰ ਦੇ ਸਾਹਮਣੇ ਆਉਂਦਿਆਂ ਹੀ ਪੰਜਾਬ ਵਿੱਚ ਥਾਂ-ਥਾਂ ਲੋਕਾਂ ਨੇ ਰੋਸ ਮੁਜ਼ਾਹਰੇ ਸ਼ੁਰੂ ਕਰ ਦਿੱਤੇ। ਟ੍ਰੈਫਿਕ ਰੋਕ ਦਿੱਤਾ ਗਿਆ। ਜਲੰਧਰ-ਪਠਾਨਕੋਟ ਹਾਈਵੇ ‘ਤੇ ਜਾਮ ਲਾਇਆ ਗਿਆ। ਇਸ ਦੇ ਨਾਲ-ਨਾਲ ਪਠਾਨਕੋਟ-ਜੰਮੂ ਵੱਲੋਂ ਆਉਣ ਵਾਲੀਆਂ ਗੱਡੀਆਂ ਟ੍ਰੈਫਿਕ ਜਾਮ ਵਿੱਚ ਫਸ ਗਈਆਂ।

 

ਦੂਜੇ ਪਾਸੇ ਹੁਸ਼ਿਆਰਪੁਰ ਸ਼ਹਿਰ ਵਿੱਚ ਵੀ ਕਈ ਚੌਕਾਂ ਵਿੱਚ ਪ੍ਰਦਰਸ਼ਨਕਾਰੀ ਬੈਠ ਗਏ।

ਪੁਲਿਸ ਤੇ ਪ੍ਰਸ਼ਾਸਨ ਨੂੰ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਮਨਾਉਣ ਲਈ ਕਾਫੀ ਮਸ਼ੱਕਤ ਕਰਨੀ ਪਈ। ਕਰੀਬ ਦੋ ਘੰਟਿਆਂ ਬਾਅਦ ਪੁਲਿਸ ਨੂੰ ਮੰਗ ਪੱਤਰ ਸੌਂਪ ਕੇ ਵੱਖ-ਵੱਖ ਥਾਵਾਂ ਤੋਂ ਧਰਨੇ ਚੁੱਕ ਦਿੱਤੇ ਗਏ।

ਪ੍ਰਦਰਸ਼ਨਕਾਰੀ ਕਈ ਥਾਂ ਦਰੀਆ ਵਿਛਾ ਕੇ ਸੜਕਾਂ ‘ਤੇ ਬੈਠ ਗਏ ਤੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਨੂੰ ਦਲਿਤ ਵਿਰੋਧੀ ਦੱਸਿਆ। ਉਨ੍ਹਾਂ ਮੰਗ ਕੀਤੀ ਕਿ ਇਤਿਹਾਸਕ ਮੰਦਰ ਨੂੰ ਹੋਰ ਵਧੀਆ ਬਣਾਉਣ ਲਈ ਕਮੇਟੀ ਬਣਾਈ ਜਾਵੇ।

Related posts

Leave a Reply