ਸਾਂਝਾ ਅਧਿਆਪਕ ਮੋਰਚਾ ਪੰਜਾਬ ਜਿਲਾ ਗੁਰਦਾਸਪੁਰ ਵਲੋਂ 26 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਦਾ ਸਮਰਥਨ

ਸਾਂਝਾ ਅਧਿਆਪਕ ਮੋਰਚਾ ਪੰਜਾਬ ਜਿਲਾ ਗੁਰਦਾਸਪੁਰ ਵਲੋਂ 26 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਦਾ ਸਮਰਥਨ

ਗੁਰਦਾਸਪੁਰ 21 ਮਾਰਚ ( ਅਸ਼ਵਨੀ ) :-
ਸਾਂਝਾ ਅਧਿਆਪਕ ਮੋਰਚਾ ਪੰਜਾਬ ਜਿਲਾ ਗੁਰਦਾਸਪੁਰ ਵਲੋਂ 26 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਦਾ ਸਮਰਥਨ  ਸਾਂਝਾ ਅਧਿਆਪਕ ਮੋਰਚਾ ਪੰਜਾਬ ਜਿਲਾਗੁਰਦਾਸਪੁਰ ਵਲੋਂ ਅੱਜ ਗੁਰਦਾਸਪੁਰ ਵਿਖੇ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਕੁਲਦੀਪ ਪੁਰੇਵਾਲ ਨੇ ਕੀਤੀ।ਜਿਲ੍ਹਾ ਕਨਵੀਨਰ ਹਰਜਿੰਦਰ ਸਿੰਘ ਵਡਾਲਾ ਬਾਂਗਰ, ਪਰਮਿੰਦਰ ਸਿੰਘ, ਸੋਮ ਸਿੰਘ ਨੇ ਦੱਸਿਆ ਕਿ 26 ਮਾਰਚ ਨੂੰ ਭਾਰਤ ਬੰਦ ਦਾ ਪੂਰਨ ਸਮਰਥਨ ਕੀਤਾ ਜਾਵੇ ਗਾ ਅਤੇ ਵੱਡੀ ਸੰਖਿਆ ਵਿੱਚ ਅਧਿਆਪਕ ਜਿਲਾ ਪੱਧਰੀ ਕਿਸਾਨ ਧਰਨਿਆਂ ਵਿੱਚ ਸਾਮਲ ਹੋਣ ਗੇ।

ਇਸਤੋਂ ਇਲਾਵਾ ਸਾਂਝੇ ਮੋਰਚੇ ਵਲੋਂ 4 ਅਪਰੈਲ ਨੂੰ ਜਲੰਧਰ ਵਿਖੇ ਕੰਨਵੈਨਸਨ ਕੀਤੀ ਜਾ ਰਹੀ ਹੈ ਜਿਸ ਵਿੱਚ ਗੁਰਦਾਸਪੁਰ ਜਿਲ੍ਹੇ ਤੋਂ ਅਧਿਆਪਕ ਵੱਡੀ ਗਿਣਤੀ ਸਾਮਲ ਹੋਣਗੇ। ਇਸ ਦੇ ਨਾਲ ਹੀ ਪੰਜਾਬ ਸਿਖਿਆ ਬੋਰਡ ਵੱਲੋਂ ਲਏ ਜਾਂਦੇ ਭਾਰੀ ਜੁਰਮਾਨਿਆਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ। ਇਸਤੋਂ ਇਲਾਵਾ ਆਉਣ ਵਾਲੇ ਸਮੇਂ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਤਿੱਖਾ ਸੰਘਰਸ਼ ਕੀਤਾ ਜਾਵੇ ਗਾ ।ਇਸ ਮੋਕੇ ਗੁਰਦਿਆਲ ਚੰਦ, ਅਨਿਲ ਲਾਹੌਰੀਆ, ਸੁਖਜਿੰਦਰ ਸਿੰਘ, ਬਲਵਿੰਦਰ ਕੌਰ, ਅਮਰਜੀਤ ਕੋਠੇ, ਮਨੋਹਰ ਲਾਲ, ਸਤਨਾਮ ਸਿੰਘ, ਕੁਲਰਾਜ ਸਿੰਘ ਆਦਿ ਹਾਜ਼ਰ ਸਨ।

Related posts

Leave a Reply