ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦਾ ਦੇਹਾਂਤ

ਨਵੀਂ ਦਿੱਲੀ : ਸ਼ੀਲਾ ਦੀਕਸ਼ਿਤ ਲੰਮੇ ਸਮੇਂ ਬਿਮਾਰ ਚੱਲ ਰਹੀ ਸੀ ਅਤੇ ਅੱਜ ਸਵੇਰੇ ਹੀ ਉਨ੍ਹਾਂ ਨੂੰ ਐਸਕਾਰਟ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਸ਼ੀਲਾ ਦੀਕਸ਼ਿਤ ਦਿੱਲੀ ਦੀ ਤਿੰਨ ਵਾਰ ਮੁੱਖ ਮੰਤਰੀ ਰਹਿ ਚੁੱਕੀ ਸੀ ਅਤੇ ਉਹ ਦਿੱਲੀ ਕਾਂਗਰਸ ਦੀ ਪ੍ਰਧਾਨ ਵੀ ਸੀ।

 

ਕਾਂਗਰਸ ਦੀ ਦਿੱਗਜ ਨੇਤਾ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਜਨਮ ਸੰਨ 1938 ਵਿੱਚ ਹੋਇਆ ਅਤੇ 81 ਸਾਲ ਦੀ ਉਮਰ ਵਿੱਚ ਆਖ਼ਰੀ ਸਾਹ ਲਏ।

Related posts

Leave a Reply