ਸਿਵਲ ਸਰਜਨ ਦਫ਼ਤਰ ਵਿਖੇ ਅਧਿਕਾਰੀਆਂ ਕਰਮਚਾਰੀਆਂ ਨੂੰ ਸੜਕ ਸੁਰੱਖਿਆ ਸਹੁੰ ਚੁਕਾਈ ਗਈ
ਹੁਸ਼ਿਆਰਪੁਰ 29 ਜਨਵਰੀ (CDT NEWS) :
ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਲਈ ਸਿੱਖਿਅਤ ਅਤੇ ਉਤਸ਼ਾਹਿਤ ਕਰਨ ਲਈ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਵਿਖੇ ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ ਦੇ ਨਿਰਦੇਸ਼ਾਂ ਅਨੁਸਾਰ ਦਫ਼ਤਰ ਦੇ ਸਾਰੇ ਕਰਮਚਾਰੀ ਅਤੇ ਅਧਿਕਾਰੀਆਂ ਨੂੰ ਸੜਕ ਸੁਰੱਖਿਆ ਸੰਬੰਧੀ ਸਹੁੰ ਚੁਕਾਈ ਗਈ। ਇਸ ਮੌਕੇ ਸਿਵਲ ਸਰਜਨ ਨੇ ਸਭ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦਾ ਸੰਦੇਸ਼ ਦਿੰਦਿਆਂ ਅਪੀਲ ਕੀਤੀ ਕਿ ਸੜਕ ‘ਤੇ ਜਾਣ ਵਾਲੇ ਹਰੇਕ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਉਹ ਐਂਬੂਲੈਂਸ ਨੂੰ ਰਸਤਾ ਦੇਵੇ ਅਤੇ ਸੜਕੀ ਨਿਯਮਾਂ ਦਾ ਪਾਲਣ ਕਰਦੇ ਹੋਏ ਧਿਆਨ ਨਾਲ ਆਪਣਾ ਵਾਹਨ ਚਲਾਵੇ।
ਉਨ੍ਹਾਂ ਕਿਹਾ ਕਿ ਜ਼ਿਆਦਾਤਰ ਸੜਕ ਹਾਦਸੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਹੁੰਦੇ ਹਨ।ਉਹਨਾਂ ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੇਟ ਪਹਿਨਣ, ਗੱਡੀ ਚਲਾਉਂਦੇ ਸਮੇਂ ਸਾਵਧਾਨ ਰਹਿਣ ਅਤੇ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਭਾਗੀਦਾਰਾਂ ਨੂੰ ਚੰਗਾ ਵਿਵਹਾਰ ਅਤੇ ਚੰਗੀ ਸੋਚ ਰੱਖਣ ਅਤੇ ਸੜਕ ‘ਤੇ ਚੱਲਦੇ ਸਮੇਂ ਹਮੇਸ਼ਾ ਸੁਚੇਤ ਰਹਿਣ ਅਤੇ ਸੜਕ ਹਾਦਸੇ ਵਕਤ ਹਾਦਸਾਗ੍ਰਸਤ ਵਿਅਕਤੀਆਂ ਦੀ ਮਦਦ ਦੀ ਸਲਾਹ ਦਿੱਤੀ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ।
ਸਿਵਲ ਸਰਜਨ ਨੇ ਹੋਰ ਜਾਣਕਾਰੀ ਸਾਂਝਾ ਕਰਦਿਆਂ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਵੱਲੋਂ ਚਲਾਈ ਜਾ ਰਹੀ ਫ੍ਰਿਸ਼ਤੇ ਸਕੀਮ ਦੇ ਤਹਿਤ ਰਜਿਸਟਰਡ ਵਿਅਕਤੀ ਨੂੰ ਹਾਦਸਾਗ੍ਰਸਤ ਵਿਅਕਤੀਆਂ ਦੀ ਮਦਦ ਕਰਨ ਤੇ ਪੰਜਾਬ ਸਰਕਾਰ ਵਲੋਂ 2000 ਰੁਪਏ ਦਾ ਨਗਦ ਇਨਾਮ ਤੇ ਪ੍ਰਸੰਸ਼ਾ ਪੱਤਰ ਪ੍ਰਦਾਨ ਕੀਤਾ ਜਾਂਦਾ ਹੈ।
Posted By : Jagmohan Singh
2255
News
- #BALAM_BALWINDER : पंडित मोहन लाल एसडी काॅलेज फाॅर विमेन, गुरदासपुर ने 3- स्टार रेटिंग प्राप्त कर राज्यभर में प्राप्त किया दूसरा स्थान
- ਪੰਜਾਬ ਸਰਕਾਰ ਮਧੂ ਮੱਖੀ ਪਾਲਣ ਦੇ ਧੰਦੇ ਨੂੰ ਹੁਲਾਰਾ ਦੇਣ ਲਈ ਵਚਨਬੱਧ: ਜਸਵੀਰ ਸਿੰਘ ਰਾਜਾ ਗਿੱਲ
- #DGP_PUNJAB : POLICE BUSTS DRUG SMUGGLING NETWORK OPERATED BY USA-BASED SMUGGLER, 23KG HEROIN RECOVERED
- ਮੈੜੀ ਮੇਲਾ: ਸ਼ਰਧਾਲੂਆਂ ਨੂੰ ਨਹੀਂ ਹੋਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ – ਨਿਕਾਸ ਕੁਮਾਰ
- #DC_Hoshiarpur urges social, religious, sports organisations to come forward against drug abuse
- #Hoshiarpur_Latest : Atharv Award of Excellence is on 1st June, trophy and a cash prize of Rs. 50,000 will be awarded

EDITOR
CANADIAN DOABA TIMES
Email: editor@doabatimes.com
Mob:. 98146-40032 whtsapp