ਸਿਵਲ ਹਸਪਤਾਲ ‘ਚ 10,000 ਰੁਪਏ ਰਿਸ਼ਵਤ ਲੈਂਦਾ ਡਾਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ 

 ਸਿਵਲ ਹਸਪਤਾਲ ‘ਚ 10,000 ਰੁਪਏ ਰਿਸ਼ਵਤ ਲੈਂਦਾ ਡਾਕਟਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ 

ਫਰੀਦਕੋਟ : 

ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸਿਵਲ ਹਸਪਤਾਲ ਵਿੱਚ ਕੰਮ ਕਰਦੇ ਇੱਕ ਡਾਕਟਰ ਨੂੰ ਵਿਜੀਲੈਂਸ ਨੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। 

ਮੁਲਜ਼ਮ ਡਾਕਟਰ ਨੇ ਇਹ ਰਿਸ਼ਵਤ ਐਮਐਲਆਰ ਰਿਪੋਰਟ ਤਿਆਰ ਕਰਨ ਦੇ ਬਦਲੇ ਮੰਗੀ ਸੀ, ਜਿਸ ਬਾਰੇ ਪੀੜਤ ਨੇ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ ਸੀ। ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਕਾਬੂ ਕਰ ਲਿਆ।

ਮੁਲਜ਼ਮ ਡਾਕਟਰ ਦਾ ਨਾਂ ਵਿਕਰਮ ਜਿੰਦਲ ਹੈ।ਵਿਜੀਲੈਂਸ ਵਿਭਾਗ ਵੱਲੋਂ ਉਕਤ ਡਾਕਟਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿਹਤ ਵਿਭਾਗ ਵਿੱਚ ਹੜਕੰਪ ਮੱਚ ਗਿਆ ਹੈ।  ਉਕਤ ਡਾਕਟਰ ਸਿਵਲ ਹਸਪਤਾਲ ਕੋਟਕਪੂਰਾ ਵਿੱਚ ਈ.ਐਮ.ਓ ਸੇਵਾਵਾਂ ਦੇ ਰਿਹਾ ਸੀ। ਪੁਲਸ  ਗ੍ਰਿਫਤਾਰ ਡਾਕਟਰ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ।

Related posts

Leave a Reply