ਸਿਹਤ ਵਿਭਾਗ ਵਲੋਂ ਸੀਨੀਅਰ ਮੈਡੀਕਲ ਅਫਸਰ ਨੌਕਰੀ ਤੋਂ ਮੁਅੱਤਲ April 29, 2020April 29, 2020 Adesh Parminder Singh ਸਿਹਤ ਵਿਭਾਗ ਵਲੋਂ ਸੀਨੀਅਰ ਮੈਡੀਕਲ ਅਫਸਰ ਨੌਕਰੀ ਤੋਂ ਮੁਅੱਤਲਜਲੰਧਰ – (ਸੰਦੀਪ ਸਿੰਘ ਵਿਰਦੀ/ ਗੁਰਪ੍ਰੀਤ ਸਿੰਘ ) – ਸਿਹਤ ਵਿਭਾਗ ਪੰਜਾਬ ਵੱਲੋਂ ਮੁੱਢਲਾ ਸਿਹਤ ਕੇਂਦਰ ਪਾਤੜਾਂ ਵਿਖੇ ਤਾਇਨਾਤ ਸੀਨੀਅਰ ਮੈਡੀਕਲ ਅਫਸਰ ਡਾ ਕਰਮਜੀਤ ਸਿੰਘ ਨੂੰ ਉੱਚ ਅਧਿਕਾਰੀਆਂ ਨਾਲ ਬਦਸਲੂਕੀ ਦੇ ਮਾਮਲੇ ਵਿੱਚ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ । ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਿਵਲ ਸਰਜਨ ਪਟਿਆਲਾ ਡਾ ਹਰੀਸ਼ ਮਲਹੋਤਰਾ ਨੇ ਐਸਐਮਓ ਪਾਤਰਾ ਡਾ ਕਰਮਜੀਤ ਸਿੰਘ ਵੱਲੋਂ ਉਨ੍ਹਾਂ ਨਾਲ ਬਦਸਲੂਕੀ ਕੀਤੇ ਜਾਣ ਸਬੰਧੀ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਸੀ ਜਿਸ ਉੱਤੇ ਕਾਰਵਾਈ ਕਰਦਿਆਂ ਸਿਹਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਆਈਏਐੱਸ ਅਧਿਕਾਰੀ ਅਨੁਰਾਗ ਅਗਰਵਾਲ ਵੱਲੋਂ ਉਨ੍ਹਾਂ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ । Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...