ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਜਰੂਰਤਮੰਦ ਔਰਤ ਦੇ ਇਲਾਜ ਲਈ 15 ਹਾਜ਼ਰ ਰੁਪਏ ਦੀ ਦਿੱਤੀ ਆਰਥਿਕ ਸਹਾਇਤਾ

ਗੜ੍ਹਦੀਵਾਲਾ 28 ਅਪ੍ਰੈਲ (ਚੌਧਰੀ ) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਮਾਤਾ ਚਰਨੋਂ ਨਿਵਾਸੀ  ਮੁੱਦਾ ਜਿਲਾ ਹੁਸ਼ਿਆਰਪੁਰ ਦੇ ਇਲਾਜ ਲਈ 15 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਜੁਰਗ ਮਾਤਾ ਦੇ ਦੋ ਲੜਕੇ ਹਨ ਜੋ ਕੋਈ ਖਾਸ ਕੰਮਕਾਜ ਨਹੀਂ ਕਰਦੇ ਅਤੇ ਸਾਰਾ ਦਿਨ ਘਰੋਂ ਬਾਹਰ ਰਹਿੰਦੇ ਹਨ। ਮਾਤਾ ਦੀ ਨੂੰਹ ਵੀ ਛੱਡ ਕੇ ਚੱਲੀ ਗਈ ਹੈ ਅਤੇ ਪੋਤੇ ਦਾ ਪਾਲਣ ਪੋਸ਼ਣ ਮਾਤਾ ਆਪ ਕਰ ਰਹੇ ਹਨ। ਸੁਸਾਇਟੀ ਮੈਂਬਰਾਂ ਨੇ ਇਨਾਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਉਨ੍ਹਾਂ ਦੇ ਘਰ ਵਿਖੇ ਪਹੁੰਚ ਕੇ ਇਨ੍ਹਾਂ ਨੂੰ ਆਰਥਿਕ ਮਦਦ ਦਿੱਤੀ ਹੈ। ਇਸ ਮੌਕੇ ਮਨਦੀਪ ਸਿੰਘ,ਨਵਦੀਪ ਸਿੰਘ ਅਤੇ ਇੰਦਰਜੀਤ ਸਿੰਘ ਆਦਿ ਹਾਜ਼ਰ ਸਨ।

Related posts

Leave a Reply