ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਕਰਫ਼ਿਊ ਦੌਰਾਨ ਸਟਾਫ਼ ਨੂੰ ਪੂਰੀ ਤਨਖਾਹ ਜਾਰੀ ਕਰਨ ਦੇ ਨਿਰਦੇਸ਼ April 9, 2020April 9, 2020 Adesh Parminder Singh ਕਿਤਾਬਾਂ, ਵਰਦੀਆਂ ਅਤੇ ਵਾਹਨਾਂ ਦੇ ਕਿਰਾਏ ਲਈ ਵਿਦਿਆਰਥੀਆਂ ਦੇ ਮਾਪਿਆਂ ਨੂੰ ਨਹੀਂ ਕਰ ਸਕਦੇ ਮਜਬੂਰ: ਕੈਬਨਿਟ ਮੰਤਰੀਕਰਫ਼ਿਊ ਦੌਰਾਨ ਆਨਲਾਈਨ ਕਲਾਸਾਂ ਲਈ ਕਿਸੇ ਤਰਾਂ ਦੀ ਕੋਈ ਫੀਸ ਵੀ ਨਹੀਂ ਮੰਗ ਸਕਣਗੇ ਪ੍ਰਾਈਵੇਟ ਸਕੂਲ: ਸਿੱਖਿਆ ਮੰਤਰੀਹੁਣ ਤੱਕ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ 48 ਸਕੂਲਾਂ ਨੂੰ ਨੋਟਿਸ ਕੀਤੇ ਜਾਰੀ: ਵਿਜੈ ਇੰਦਰ ਸਿੰਗਲਾਚੰਡੀਗੜ, 9 ਅਪ੍ਰੈਲ:ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸੂਬੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਕੋਰੋਨਾਵਾਇਰਸ ਕਾਰਨ ਪੈਦਾ ਹੋਈ ਇਸ ਕੌਮੀ ਆਫ਼ਤ ਮੌਕੇ ਆਪਣੇ ਸਕੂਲ ਦੇ ਸਟਾਫ਼ ਨਾਲ ਖੜਨਾ ਚਾਹੀਦਾ ਹੈ ਅਤੇ ਸਾਰੇ ਸਟਾਫ਼ ਨੂੰ ਕਰਫ਼ਿਊ ਦੌਰਾਨ ਵੀ ਪੂਰੀ ਤਨਖ਼ਾਹ ਦੇਣੀ ਚਾਹੀਦੀ ਹੈ। ਉਨਾਂ ਹੁਕਮ ਦਿੱਤੇ ਕਿ ਸੂਬੇ ਦੇ ਸਾਰੇ ਸਕੂਲ ‘ਦ ਪੰਜਾਬ ਰੈਗੂਲੇਸ਼ਨ ਆਫ਼ ਫੀ ਆਫ਼ ਅਨਏਡਿਡ ਏਜੂਕੇਸ਼ਨਲ ਇੰਸਟੀਚਿਊਸ਼ਨਲ ਐਕਟ’ ਦੇ ਸੋਧਾਂ ਸਮੇਤ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ। ਸਿੱਖਿਆ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਕਰਫ਼ਿਊ ਦੌਰਾਨ ਪ੍ਰਾਈਵੇਟ ਸਕੂਲ ਆਨਲਾਈਨ ਕਲਾਸਾਂ ਲਈ ਕਿਸੇ ਤਰਾਂ ਦੀ ਕੋਈ ਫੀਸ ਵੀ ਨਹੀਂ ਮੰਗ ਸਕਣਗੇ। ਉਨਾਂ ਕਿਹਾ ਕਿ ਜੇਕਰ ਕਿਸੇ ਸਕੂਲ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਤਾਂ ਉਸ ਵਿਰੁੱਧ ਸਖ਼ਤ ਅਨੁਸਾਸ਼ਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਕੈਬਨਿਟ ਮੰਤਰੀ ਨੇ ਕਿਹਾ ਕਿ ਇਸਦੇ ਨਾਲ ਹੀ ਸਾਰੇ ਸਕੂਲ ਆਪਣੀ ਵਰਦੀ ਅਤੇ ਸਿਲੇਬਸ ਨਾਲ ਸਬੰਧਤ ਕਿਤਾਬਾਂ ਦੀ ਸੂਚੀ ਵੈਬਸਾਈਟ ‘ਤੇ ਅਪਲੋਡ ਕਰਨ ਦੇ ਨਾਲ-ਨਾਲ ਸਕੂਲ ਦੇ ਅਹਾਤੇ ਅੰਦਰ ਢੁੱਕਵੀਂਆਂ ਥਾਂਵਾਂ ‘ਤੇ ਲਗਾਉਣੀ ਯਕੀਨੀ ਬਣਾਉਣਗੇ। ਉਨਾਂ ਕਿਹਾ ਕਿ ਵਿਦਿਆਰਥੀਆਂ ਦੇ ਮਾਪੇ ਇਸ ਸੂਚੀ ਅਨੁਸਾਰ ਆਪਣੀ ਮਨਪਸੰਦ ਜਗਾ ਤੋਂ ਕਿਤਾਬਾਂ ਤੇ ਵਰਦੀਆਂ ਖਰੀਦ ਸਕਦੇ ਹਨ ਅਤੇ ਜੇਕਰ ਕੋਈ ਸਕੂਲ ਇਨਾਂ ਲਈ ਕੋਈ ਖ਼ਾਸ ਜਗਾ ਨਿਰਧਾਰਤ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨਾਂ ਕਿਹਾ ਕਿ ਜੇਕਰ ਕਿਸੇ ਸਕੂਲ ਦੇ ਮਾਰਕੇ ਦੀ ਵਰਦੀ ਮਾਪਿਆਂ ਨੂੰ ਨਹੀਂ ਮਿਲਦੀ ਤਾਂ ਸਕੂਲ ਸਿਰਫ਼ ਮਾਰਕੇ ਵਾਲਾ ਬੈਜ਼ (ਬਿੱਲਾ) ਵੇਚ ਸਕਦੇ ਹਨ। ਉਨਾਂ ਕਿਹਾ ਕਿ ਕਿਸੇ ਖ਼ਾਸ ਦੁਕਾਨਦਾਰ ਰਾਹੀਂ ਕਿਤਾਬਾਂ ਤੇ ਵਰਦੀ ਦੀ ਘਰਾਂ ਤੱਕ ਪਹੁੰਚ ਵੀ ਪੰਜਾਬ ਸਰਕਾਰ ਦੇ ਇਸ ਐਕਟ ਦੀ ਉਲੰਘਣਾ ਮੰਨੀ ਜਾਵੇਗੀ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਹੀ ਸਕੂਲਾਂ ਨੂੰ ਕਰਫਿਊ ਦੌਰਾਨ ਦਾਖ਼ਲਾ ਜਾਂ ਕੋਈ ਹੋਰ ਫੀਸ ਮੰਗਣ ਤੋਂ ਮਨਾਹੀ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਸ ਸਮੇਂ ਦੌਰਾਨ ਕੋਈ ਵੀ ਸਕੂਲ ਵਾਹਨਾਂ ਦਾ ਕਿਰਾਇਆ ਜਾਂ ਕਿਤਾਬਾਂ ਦੇ ਪੈਸੇ ਵੀ ਨਹੀਂ ਵਸੂਲ ਸਕਦਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ 48 ਸਕੂਲਾਂ ਨੂੰ ਹੁਣ ਤੱਕ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸਾਰੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਪ੍ਰਾਈਵੇਟ ਸਕੂਲਾਂ ‘ਤੇ ਨਿਗਰਾਨੀ ਰੱਖਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਵਿਰੁੱਧ ਬਿਨਾਂ ਕਿਸੇ ਦੇਰੀ ਤੋਂ ਕਾਰਵਾਈ ਕੀਤੀ ਜਾ ਸਕੇ। Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...