ਸੀਨੀਅਰ ਸਿਟੀਜਨਜ਼ ਨੂੰ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ ਸਹੂਲਤਾਂ : ਏ.ਡੀ.ਸੀ.


-ਕਿਹਾ, ਦਫ਼ਤਰਾਂ ‘ਚ ਸੀਨੀਅਰ ਸਿਟੀਜਨਜ਼ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇ
ਹੁਸ਼ਿਆਰਪੁਰ, 20 ਦਸੰਬਰ : (DOABA TIMES)
ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਸੀਨੀਅਰ ਸਿਟੀਜਨਜ਼ ਨੂੰ ਪਹਿਲ ਦੇ ਆਧਾਰ ‘ਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਹ ਅੱਜ ਜ਼ਿਲ•ਾ ਪੱਧਰੀ ਕਮੇਟੀ ਦੀ ਸਾਲ 2019-20 ਦੀ ਤਿਮਾਹੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ•ਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਸੀਨੀਅਰ ਸਿਟੀਜਨਜ਼ ਦਾ ਪੂਰਾ ਮਾਣ-ਸਤਿਕਾਰ ਕੀਤਾ ਜਾਵੇ ਅਤੇ ਪਹਿਲ ਦੇ ਆਧਾਰ ‘ਤੇ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਨੇ ਲੀਡ ਬੈਂਕ ਮੈਨੇਜਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਬੈਂਕਾਂ ਵਿੱਚ ਬਜ਼ੁਰਗਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ। ਉਨ•ਾਂ ਕਿਹਾ ਕਿ ਸਰਕਾਰੀ ਬੈਂਕਾਂ ਵਿੱਚ ਬਜ਼ੁਰਗਾਂ ਲਈ ਵੱਖਰੇ ਤੌਰ ‘ਤੇ ਲਾਈਨਾਂ ਅਤੇ ਟੋਕਨ ਦਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ। ਇਸੇ ਤਰ•ਾਂ ਉਨ•ਾਂ ਪੋਸਟਲ ਵਿਭਾਗ ਨੂੰ ਵੀ ਸੀਨੀਅਰ ਸਿਟੀਜ਼ਨਜ਼ ਨੂੰ ਬਿਨ•ਾਂ ਕਿਸੇ ਖੱਜਲ ਖੁਆਰੀ ਸੁਵਿਧਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਪੀ.ਸੀ.ਐਸ. (ਰਿਟਾ 🙂 ਸ਼੍ਰੀ ਸੁਰਜੀਤ ਸਿੰਘ, ਡੀ.ਐਸ.ਪੀ. ਦਲਜੀਤ ਸਿੰਘ ਖੱਖ, ਜ਼ਿਲ•ਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਮੁਕੇਸ਼ ਗੌਤਮ, ਸਹਾਇਕ ਸਿਵਲ ਸਰਜਨ ਸ਼੍ਰੀ ਪਵਨ ਕੁਮਾਰ, ਸਹਾਇਕ ਜ਼ਿਲ•ਾ ਅਟਾਰਨੀ ਅਫ਼ਸਰ ਨਿਤਿਨ ਬੇਰੀ, ਸ਼੍ਰੀ ਜਰਨੈਲ ਸਿੰਘ ਧੀਰ, ਭਾਰਤੀ ਜੀਵਨ ਬੀਮਾ ਨਿਗਮ ਦੇ ਐਨ.ਐਨ. ਵਾਸੂਦੇਵਾ, ਸ਼੍ਰੀ ਰਵਿੰਦਰ ਪਾਲ ਅਤੇ ਸ਼੍ਰੀ ਚੰਦਰ ਗੁਪਤਾ ਵੀ ਹਾਜ਼ਰ ਸਨ।

Related posts

Leave a Reply