ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦੀ ਕਾਰਜਕਾਰਣੀ ਦੀ ਹੋਈ ਵਿਸ਼ੇਸ਼ ਮੀਟਿੰਗ : ਚੌ.ਕੁਮਾਰ ਸੈਣੀ

( ਕਾਰਜਕਾਰਣੀ ਦੀ ਵਿਸ਼ੇਸ਼ ਮੀਟਿੰਗ ਦੌਰਾਨ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰ)

ਦਸੂਹਾ 15 ਮਾਰਚ (ਚੌਧਰੀ) : ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੀ ਵਿਸ਼ੇਸ਼ ਮੀਟਿੰਗ ਕੇ.ਐਮ.ਐਸ ਕਾਲਜ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਕਮਾਂਡੈਂਟ ਬਖਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਕਾਰਜਕਾਰਣੀ ਦੀ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਚੌ.ਕੁਮਾਰ ਸੈਣੀ (ਜਨਰਲ ਸਕੱਤਰ) ਨੇ ਦੱਸਿਆ ਕਿ ਸਭ ਤੋਂ ਪਹਿਲਾਂ ਐਸ.ਸੀ. ਕੁਮਾਰ (ਰਿਟਾਇਰ ਬੈਂਕ ਮੈਨੇਜਰ) ਦੇ ਅਚਨ ਚੇਤ ਦੇਹਾਂਤ ਤੇ 2 ਮਿੰਟ ਦਾ ਮੌਨ ਰੱਖ ਕੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ 1500 ਰੁਪਏ ਕੀਤੇ ਜਾਣ ਦੇ ਐਲਾਨ ਦਾ ਸਵਾਗਤ ਕੀਤਾ ਗਿਆ ਅਤੇ ਭਾਰਤ ਸਰਕਾਰ ਵੱਲੋਂ ਸੀਨੀਅਰ ਸਿਟੀਜ਼ਨਜ਼ ਲਈ ਫ੍ਰੀ ਮੈਡੀਕਲ ਕੌਂਸਲਿੰਗ ਦੇ ਐਲਾਨ ਦਾ ਵੀ ਸਵਾਗਤ ਕੀਤਾ ਗਿਆ। ਮੀਟਿੰਗ ਵਿੱਚ ਐਸੋਸੀਏਸ਼ਨ ਦਾ ਲੇਖ-ਜੋਖਾ ਪਾਸ ਕੀਤਾ ਗਿਆ ਅਤੇ 31 ਮਾਰਚ ਤੱਕ ਦੀ ਬੇਲੈਂਸ ਸ਼ੀਟ ਬਣਾ ਕੇ ਜਨਰਲ ਬੋਡੀ ਦੀ ਮੀਟਿੰਗ ਵਿੱਚ ਰੱਖਣ ਦਾ ਫੈਸਲਾ ਕੀਤਾ ਗਿਆ।ਇਸ ਮੀਟਿੰਗ ‘ਚ ਹੋਰਨਾਂ ਤੋਂ ਇਲਾਵਾ ਜਗਜੀਤ ਸਿੰਘ ਬਲੱਗਣ,ਜਗਮੋਹਨ ਸ਼ਰਮਾ,ਸੁਰਿੰਦਰ ਨਾਥ ਸ਼ਰਮਾ,ਰਮੇਸ਼ ਸ਼ਰਮਾ,ਕਰਨਲ ਜੇ.ਐਲ.ਸ਼ਰਮਾ, ਰਿਟਾ.ਪ੍ਰਿੰਸੀਪਲ ਸਤੀਸ਼ ਕਾਲੀਆ ਅਤੇ ਅਨਿਲ ਕੁਮਾਰ ਆਦਿ ਸ਼ਾਮਲ ਸਨ।

Related posts

Leave a Reply