ਸੀ-ਪਾਈਟ ਕੈਂਪ ਕਪੂਰਥਲਾ ਵਿਖੇ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਲਈ ਰਜਿਸਟਰੇਸ਼ਨ ਸ਼ੁਰੂ

ਸੀ-ਪਾਈਟ ਕੈਂਪ ਕਪੂਰਥਲਾ ਵਿਖੇ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਲਈ ਰਜਿਸਟਰੇਸ਼ਨ ਸ਼ੁਰੂ
ਹੁਸ਼ਿਆਰਪੁਰ, 10 ਜੂਨ: ਪੰਜਾਬ ਸਰਕਾਰ ਵਲੋਂ ਸੀ-ਪਾਈਟ ਕੈਂਪ ਕਪੂਰਥਲਾ ਵਿਖੇ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਲਈ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।

ਸੀ-ਪਾਈਟ ਕੈਂਪ ਵਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਜਿਹੜੇ ਨੌਜਵਾਨਾਂ ਨੇ ਜੇਲ੍ਹ ਵਾਰਡਨ (ਜੇਲ ਵਿਭਾਗ), ਜੂਨੀਅਰ ਸਹਾਇਕ ਸਟੇਟ ਬੈਂਕ ਆਫ਼ ਇੰਡੀਆ ਅਤੇ ਕਾਂਸਟੇਬਲ ਪੰਜਾਬ ਪੁਲਿਸ ਦੀਆਂ ਪੋਸਟਾਂ ਲਈ ਆਨਲਾਈਨ ਅਪਲਾਈ ਕੀਤਾ ਹੈ ਉਹ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਲਈ ਕੈਂਪ ਵਿੱਚ ਰਜਿਸਟਰੇਸ਼ਨ ਕਰਵਾਉਣ ਲਈ 98777-12697 ਅਤੇ 78891-75575 ’ਤੇ ਸੰਪਰਕ ਕਰ ਸਕਦੇ ਹਨ।

Related posts

Leave a Reply