ਸੁਪਰੀਮ ਕੋਰਟ ਵੱਲੋਂ ਸਜ਼ਾ ‘ਤੇ ਰੋਕ ਲਾਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਬਹਾਲ

 ਦਿੱਲੀ : ਸੁਪਰੀਮ ਕੋਰਟ ਵੱਲੋਂ ਸਜ਼ਾ ‘ਤੇ ਰੋਕ ਲਾਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਬਹਾਲ ਹੋ ਗਈ ਹੈ।

ਲੋਕ ਸਭਾ ਸਕੱਤਰੇਤ ਨੇ ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ਤੋਂ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਬਹਾਲ ਕਰਨ ਲਈ 4 ਅਗਸਤ, 2023 ਨੂੰ ਸੁਪਰੀਮ ਕੋਰਟ ਵੱਲੋਂ ਦਿੱਤੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਸੋਮਵਾਰ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

ਦੱਸ ਦਈਏ ਕਿ ਰਾਹੁਲ ਗਾਂਧੀ ਨੂੰ ਗੁਜਰਾਤ ਦੇ ਸੂਰਤ ਦੀ ਇੱਕ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਲੋਕ ਸਭਾ ਸਕੱਤਰੇਤ ਨੇ 24 ਮਾਰਚ 2023 ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ 23 ਮਾਰਚ 2023 ਤੋਂ ਲੋਕ ਸਭਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਸੀ।

Related posts

Leave a Reply