ਸੁਰਜੀਤ ਪਾਲ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਾ ਵਾਧੂ ਚਾਰਜ ਸੰਭਾਲਿਆ

ਸੁਰਜੀਤ ਪਾਲ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਾ ਵਾਧੂ ਚਾਰਜ ਸੰਭਾਲਿਆ
ਗੁਰਦਾਸਪੁਰ (ਅਸ਼ਵਨੀ ):
ਸੁਰਜੀਤ ਪਾਲ ਜੋ ਕਿ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੀਆਂ ਸੇਵਾਵਾਂ ਨਿਭਾ ਰਹੇ ਸਨ ਵੱਲੋਂ ਅੱਜ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਦਾ ਵਾਧੂ ਚਾਰਜ ਸੰਭਾਲ ਲਿਆ । ਇਸ ਮੌਕੇ ਡੀ ਈ ਓ ਸੁਰਜੀਤ ਪਾਲ ਨੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਇਸ ਦੇ ਨਾਲ ਨਾਲ ਅਧਿਆਪਕਾਂ ਅਤੇ ਦਫਤਰ ਦਾ ਕੋਈ ਵੀ ਕੰਮ ਪੈਂਡਿੰਗ ਨਹੀਂ ਰਹਿਣ ਦਿੱਤਾ ਜਾਵੇਗਾ ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਅਧਿਆਪਕ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਮੇਰੇ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਲਖਵਿੰਦਰ ਸਿੰਘ, ਜ਼ਿਲ੍ਹਾ ਖੇਡ ਅਫਸਰ ਇਕਬਾਲ ਸਿੰਘ ਸਮਰਾ,ਪ੍ਰਿੰਸੀਪਲ ਸੁਰੇਸ਼ ਸੈਣੀ , ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਸੁਪਰਡੈਂਟ ਐੱਸ ਪੀ ਸਿੰਘ,ਸਟੈਨੋ ਸੋਮ ਲਾਲ ,ਵਿਜੇ ਕੁਮਾਰ ,ਵਿਨੈ ਕੁਮਾਰ ਐਮ ਆਈ ਐਸ ਕੋਆਰਡੀਨੇਟਰ ,ਫਰਜੰਦ ਮਸੀਹ ,ਜਸਬੀਰ ਕੁਮਾਰ,ਹਰੀਸ਼ ਕੁਮਾਰ , ਜਸਪਿੰਦਰ ਬਸਰਾ ਸਹਾਇਕ ਜਿਲ੍ਹਾ ਮੀਡੀਆ ਕੋਆਰਡੀਨੇਟਰ ਆਦਿ ਹਾਜ਼ਰ ਸਨ

Related posts

Leave a Reply