ਸੁਰਿੰਦਰ ਸਿੰਘ ADC (G) ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਨੇ ਕਰੋਨਾ ਦੀ ਦੂਸਰੀ ਡੋਜ ਵੈਕਸੀਨ ਲਗਵਾਈ

ਪ੍ਰਸਾਸਨਿਕ ਅਧਿਕਾਰੀਆਂ ਨੇ ਲਗਵਾਈ ਕਰੋਨਾ ਤੋਂ ਬਚਾਓ ਲਈ ਦੂਸਰੀ ਵੈਕਸੀਨ ਡੋਜ
ਹੁਣ ਤੱਕ ਕਰੀਬ 18842 ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਲਗਾਈ ਜਾ ਚੁੱਕੀ ਹੈ ਵੈਕਸੀਨ

ਪਠਾਨਕੋਟ: 22 ਮਾਰਚ ( ਰਾਜਿੰਦਰ ਸਿੰਘ ਰਾਜਨ ) ਸਾਲ 2020 ਦੋਰਾਨ ਜਿਲ੍ਹਾ ਪਠਾਨਕੋਟ ਦੇ ਹਰੇਕ ਨਿਵਾਸੀ ਨੇ ਕੋਵਿਡ 19 ਦੇ ਚਲਦਿਆਂ ਕਾਫੀ ਪ੍ਰੇਸਾਨੀਆਂ ਦਾ ਸਾਮਨਾ ਕੀਤਾ ਅਤੇ ਅਪਣਾ ਸਹਿਯੋਗ ਵੀ ਦਿੱਤਾ , ਸਾਰੇ ਜਿਲ੍ਹਾ ਨਿਵਾਸੀਆਂ ਦੇ ਸਹਿਯੋਗ ਸਦਕਾ ਹੀ ਅਸੀਂ ਕਰੋਨਾ ਤੇ ਫਤਿਹ ਪਾ ਸਕੇ ਹਾਂ, ਇਸ ਲਈ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਭਵਿੱਖ ਵਿੱਚ ਵੀ ਅਸੀਂ ਕਰੋਨਾ ਤੋਂ ਬਚਾਓ ਲਈ ਦਿੱਤੀਆਂ ਜਾ ਰਹੀਆ ਹਦਾਇਤਾਂ ਦੀ ਪਾਲਣਾ ਕਰੀਏ ਅਤੇ ਕਰੋਨਾ ਦੀ ਜੋ ਵੈਕਸੀਨ ਲਗਾਈ ਜਾ ਰਹੀ ਹੈ ਕਿਸੇ ਤਰ੍ਹਾਂ ਦੇ ਵੀ ਵਹਿਮ ਤੋਂ ਬਾਹਰ ਨਿਕਲ ਕੇ ਲਗਾਈਏ। ਇਹ ਪ੍ਰਗਟਾਵਾ ਸ੍ਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਨੇ ਕਰੋਨਾ ਦੀ ਦੂਸਰੀ ਡੋਜ ਵੈਕਸੀਨ ਲਗਾਉਂਣ ਮਗਰੋਂ ਕੀਤਾ।

ਜਿਕਰਯੋਗ ਹੈ ਕਿ ਅੱਜ ਸਿਵਲ ਹਸਪਤਾਲ ਪਠਾਨਕੋਟ ਵਿਖੇ ਜਿਲ੍ਹਾ ਪ੍ਰਸਾਸਨਿਕ ਅਧਿਕਾਰੀ ਸ੍ਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਡਾ. ਨਿਧੀ ਕਲੋਤਰਾ ਐਸ.ਡੀ.ਐਮ. ਧਾਰ ਕਲ੍ਹਾ ਅਤੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਰੋਨਾ ਬਚਾਓ ਲਈ ਵੈਕਸੀਨ ਲਗਾਈ ਗਈ।
ਸਿਵਲ ਸਰਜਨ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਪਠਾਨਕੋਟ ਵੱਲੋਂ ਹੁਣ ਤੱਕ 18842 ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਵੈਕਸੀਨ ਲਗਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾ ਸਰਕਾਰੀ ਹਸਪਤਾਲ ਦੇ ਡਾਕਟਰਾਂ ਅਤੇ ਬਾਕੀ ਸਟਾਫ ਨੂੰ ਵੈਕਸੀਨ ਲਗਾਈ ਗਈ ਸੀ। ਇਸ ਤੋਂ ਇਲਾਵਾ ਸਾਰੇ ਸਰਕਾਰੀ ਹਸਪਤਾਲਾਂ ਅਤੇ ਨਿਰਧਾਰਤ ਕੀਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਕਰੋਨਾ ਤੋਂ ਬਚਾਓ ਲਈ ਵੈਕਸੀਨ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਹ ਹੀ ਅਪੀਲ ਹੈ ਕਿ ਝੂਠੀਆਂ ਅਫਵਾਹਾਂ ਵਿੱਚ ਨਾ ਆਓ ਅਤੇ ਜਦੋਂ ਵੀ ਸਿਹਤ ਵਿਭਾਗ ਦੀ ਟੀਮ ਵੱਲੋਂ ਆਪ ਜੀ ਨੂੰ ਕਰੋਨਾ ਤੋਂ ਬਚਾਓ ਲਈ ਵੈਕਸੀਨ ਲਗਾਈ ਜਾਂਦੀ ਹੈ ਤਾਂ ਸਹਿਯੋਗ ਕਰੋ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਬਚਾਓ ਲਈ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ।

 
 

Related posts

Leave a Reply