ਸ੍ਰੀ ਰਾਹੁਲ ਆਈ.ਏ.ਐਸ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਸ੍ਰੀ ਰਾਹੁਲ ਆਈ.ਏ.ਐਸ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਗੁਰਦਾਸਪੁਰ, 23 ਮਾਰਚ   ( ਅਸ਼ਵਨੀ ) :– ਸ੍ਰੀ ਰਾਹੁਲ ਆਈ.ਏ.ਐਸ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੋਕੇ ਗੱਲਬਾਤ ਦੋਰਾਨ ਸ੍ਰੀ ਰਾਹੁਲ ਨੇ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਹੇਠਲੇ ਪੱਧਰ ਤਕ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਤੇ ਹਰੇਕ ਵਿਅਕਤੀ ਦੀ ਸਮੱਸਿਆ ਪਹਿਲ ਦੇ ਆਧਾਰ ਤੇ ਹੱਲ ਕੀਤੀ ਜਾਵੇਗੀ। 

ਵਧੀਕ ਡਿਪਟੀ ਕਮਿਸ਼ਨਰ ਨੇ ਦਫਤਰ ਦੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਦਫਤਰ ਵਿਚ ਆਉਣ ਵਾਲੇ ਹਰੇਕ ਵਿਅਕਤੀ ਦੇ ਕੰਮ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣ ਅਤੇ ਸਰਕਾਰ ਦੀਆਂ ਸਕੀਮਾਂ ਸੁਚਾਰੂ ਢੰਗ ਨਾਲ ਲਾਗੂ ਕੀਤੀਆਂ ਜਾਣ।

ਦੱਸਣਯੋਗ ਹੈ ਕਿ ਸ੍ਰੀ ਰਾਹੁਲ 2017 ਬੈਚ ਦੇ ਆਈ.ਏ.ਐਸ ਅਫਸਰ ਹਨ ਅਤੇ ਜਲੰਧਰ-2 ਵਿਖੇ ਐਸ.ਡੀ.ਐਮ ਵਜੋਂ ਸੇਵਾਵਾਂ ਨਿਭਾ ਰਹੇ ਸਨ ਅਤੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਤਰੱਕੀ ਮਿਲਣ ਤੇ ਗੁਰਦਾਸਪੁਰ ਦੇ ਵਧੀਕ ਡਿਪਟੀ ਕਮਿਸ਼ਨਰ ਦਾ ਚਾਰਜ ਸੰਭਾਲਿਆ ਹੈ। ਗੁਰਦਾਸਪੁਰ ਵਿਖੇ ਸ. ਤੇਜਿੰਦਰਪਾਲ ਸਿੰਘ ਸੰਧੂ (ਪੀ.ਸੀ.ਐਸ) ਵਧੀਕ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਉਣ ਉਪਰੰਤ 28 ਫਰਵਰੀ 2021 ਨੂੰ ਸੇਵਾਮੁਕਤ ਹੋ ਗਏ ਸਨ।

Related posts

Leave a Reply