ਸੱਤ ਮਹੀਨੇ ਪਹਿਲਾਂ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਗਏ ਨੌਜਵਾਨ ਦੀ ਮੌਤ

ਤਰਨਤਾਰਨ / ਝਬਾਲ :  ਕੈਨੇਡਾ ਗਏ ਇਕ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ ਹੋ ਗਈ ਹੈ।

 ਜਾਣਕਾਰੀਅਨੁਸਾਰ  ਮਲਕੀਅਤ ਸਿੰਘ ਵਾਸੀ ਪੰਜਵੜ੍ਹ ਕਲਾਂ ਨੇ ਆਪਣੇ ਲੜਕੇ ਸੁਬੇਗ ਸਿੰਘ ਉਰਫ਼ ਸੋਨੂੰ (33) ਨੂੰ 25 ਲੱਖ ਰੁਪਏ ਕਰਜ਼ਾ ਲੈ ਕੇ ਕੈਨੇਡਾ ਭੇਜਿਆ ਸੀ।

ਉਹ ਕੈਨੇਡਾ ’ਚ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ। ਬੀਤੇ ਦਿਨੀਂ ਉਸ ਦੀ ਟਰੱਕ ਤੋਂ ਪੱਥਰ ਦੀਆਂ ਸਲੈਬਾਂ ਲਾਹੁੰਦਿਆਂ ਸਲੈਬ ਦੇ ਹੇਠਾਂ ਆਉਣ ਕਾਰਨ ਮੌਤ ਹੋ ਗਈ ।

ਉਨ੍ਹਾਂ ਦੱਸਿਆ ਕਿ ਸੁਬੇਗ ਸਿੰਘ ਦਾ ਚਾਰ ਸਾਲ ਪਹਿਲਾਂ ਸ਼ਰਨਪ੍ਰੀਤ ਕੌਰ ਨਾਲ ਵਿਆਹ ਹੋਇਆ ਸੀ ਅਤੇ ਉਸ ਦੀ ਤਿੰਨ ਸਾਲ ਦੀ ਬੇਟੀ ਵੀ ਹੈ।  ਪਰਿਵਾਰ ਅਨੁਸਾਰ ਸੁਬੇਗ ਸਿੰਘ ਦਾ ਅੰਤਿਮ ਸਸਕਾਰ ਕੈਨੇਡਾ ਵਿਖੇ ਹੀ ਕੀਤਾ ਜਾ ਰਿਹਾ ਹੈ।

1000

Related posts

Leave a Reply