ਹੁਣ ਘਰ ਬੈਠੇ ਹੀ ਮਿਲੇਗੀ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਸਬੰਧੀ ਪੈਨਸ਼ਨ, ਪੈਨਸ਼ਨਾਂ ਦੀ ਵੰਡ ਦੌਰਾਨ ਸਮਾਜਿਕ ਦੂਰੀ ਬਰਕਰਾਰ ਰੱਖਣੀ ਯਕੀਨੀ ਬਣਾਈ ਜਾਵੇ- ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 2 ਅਪ੍ਰੈਲ (ADESH PARMINDER SINGH, GOURY SHAW)
ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੇ ਮੱਦੇਨਜ਼ਰ ਹੁਣ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਲਾਭਪਾਤਰੀਆਂ ਨੂੰ ਘਰ ਬੈਠੇ ਹੀ ਪੈਨਸ਼ਨ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਉਨ•ਾ ਕਿਹਾ ਕਿ ਪੈਨਸ਼ਨ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਬੈਂਕਾਂ ਵਲੋਂ ਬੀ.ਡੀ.ਪੀ.ਓਜ ਅਤੇ ਸਬੰਧਤ ਪਿੰਡਾਂ ਦੇ ਸਰਪੰਚਾਂ ਦੇ ਸਹਿਯੋਗ ਨਾਲ ਇਹ ਸਹੂਲਤ ਮੁਹੱਈਆ ਕਰਵਾਈ ਜਾਣੀ ਹੈ।
ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕਰਫਿਊ ਦੌਰਾਨ ਲਾਭਪਾਤਰੀਆਂ ਨੂੰ ਰਾਹਤ ਦੇਣ ਲਈ ਪੰਜਾਬ ਸਰਕਾਰ ਵਲੋਂ ਇਹ ਸਹੂਲਤ ਘਰਾਂ ਵਿੱਚ ਹੀ ਦਿੱਤੀ ਜਾ ਰਹੀ ਹੈ।
ਉਨ•ਾਂ ਦੱਸਿਆ ਕਿ ਇਸ ਸਹੂਲਤ ਨਾਲ ਜ਼ਿਲ•ੇ ਦੇ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ 1 ਲੱਖ 33 ਹਜ਼ਾਰ 978 ਲਾਭਪਾਤਰੀਆਂ ਨੂੰ ਫਾਇਦਾ ਪਹੁੰਚੇਗਾ। ਉਨ•ਾਂ ਦੱਸਿਆ ਕਿ ਸਬੰਧਤ ਬੈਂਕਾਂ ਵਲੋਂ ਇਸ ਸਬੰਧੀ ਆਪਣੇ ਕਰਮਚਾਰੀ ਨਿਯੁਕਤ ਕਰ ਦਿੱਤੇ ਗਏ ਹਨ। ਉਨ•ਾਂ ਸਬੰਧਤ ਬੈਂਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੈਨਸ਼ਨਾਂ ਦੀ ਵੰਡ ਦੌਰਾਨ ਸਮਾਜਿਕ ਦੂਰੀ ਬਰਕਰਾਰ ਰੱਖਣੀ ਯਕੀਨੀ ਬਣਾਈ ਜਾਵੇ।

Related posts

Leave a Reply