ਹੁਣ ਤੱਕ 9816 ਮੀਟਰਿਕ ਟਨ ਕਣਕ ਦੀ ਆਮਦ ਅਤੇ 8289 ਮੀਟਰਿਕ ਟਨ ਕਣਕ ਦੀ ਖ਼ਰੀਦ ਹੋਈ- ਡਿਪਟੀ ਕਮਿਸ਼ਨਰ

ਹੁਣ ਤੱਕ 9816 ਮੀਟਰਿਕ ਟਨ ਕਣਕ ਦੀ ਆਮਦ ਅਤੇ 8289 ਮੀਟਰਿਕ ਟਨ ਕਣਕ ਦੀ ਖ਼ਰੀਦ ਹੋਈ- ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਕਿਸਾਨਾਂ ਨੂੰ ਕੀਤੀ ਅਪੀਲ ਦਿੱਤੇ ਕੂਪਨ ਅਨੁਸਾਰ ਹੀ ਮੰਡੀਆਂ ਵਿੱਚ ਆਉਂਣ
ਪਠਾਨਕੋਟ 28 ਅਪ੍ਰੈਲ  (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ )
ਹੁਣ ਤੱਕ ਜਿਲ•ਾ ਪਠਾਨਕੋਟ ਦੀਆਂ ਵੱਖ ਵੱਖ ਦਾਨਾ ਮੰਡੀਆਂ ਵਿੱਚ 9816 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 8289 ਮੀਟਰਿਕ ਟਨ ਕਣਕ ਦੀ ਖ਼ਰੀਦ ਕਰ ਲਈ ਗਈ ਹੈ। ਇਹ ਪ੍ਰਗਟਾਵਾ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨ•ਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਜ਼ਿਲ•ੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਸਾਰੀ ਖ਼ਰੀਦ ਪ੍ਰਕ੍ਰਿਆ ਤਸੱਲੀ ਬਖ਼ਸ਼ ਢੰਗ ਨਾਲ ਜਾਰੀ ਹੈ।

ਡਿਪਟੀ ਕਮਿਸ਼ਨਰ ਪਠਾਨਕੋਟ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਹੁਣ ਤੱਕ ਜਿਲ•ਾ ਪਠਾਨਕੋਨ ਦੀਆਂ ਮੰਡੀਆਂ ਵਿਚ 9816 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 8289 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ•ਾਂ ਦੱਸਿਆ ਕਿ ਪਨਗ੍ਰੇਨ ਵੱਲੋਂ 2781 ਮੀਟ੍ਰਿਕ  ਟਨ, ਮਾਰਕਫੈੱਡ ਵੱਲੋਂ 920 ਮੀਟ੍ਰਿਕ ਟਨ, ਪਨਸਪ ਵੱਲੋਂ 621 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 955 ਮੀਟ੍ਰਿਕ ਟਨ, ਐਫ. ਸੀ. ਆਈ ਵੱਲੋਂ 3012 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਖਰੀਦ ਏਜੰਸੀਆਂ ਨੂੰ ਮੰਡੀਆਂ ਵਿੱਚ ਪੁੱਜਦੀ ਕਣਕ ਦੀ ਤੁਰੰਤ ਖਰੀਦ ਕਰਕੇ ਚੁਕਾਈ ਵੀ ਨਾਲੋ-ਨਾਲ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਖ਼ਰੀਦ ਕੇਂਦਰਾਂ ਵਿਚ ਕੋਈ ਵੀ ਦਿੱਕਤ ਪੇਸ਼ ਨਾ ਆਵੇ।

Related posts

Leave a Reply