ਹੁਸ਼ਿਆਰਪੁਰ ਜਿਲੇ ਵਿੱਚ ਅੱਜ ਕੋਵਿਡ-19 ਦੇ  ਨਵੇ 75 ਪਾਜੇਟਿਵ ਮਰੀਜ ਅਤੇ 04  ਮੌਤਾਂ

ਜਿਲੇ ਵਿੱਚ ਅੱਜ ਕੋਵਿਡ-19 ਦੇ  ਨਵੇ 75 ਪਾਜੇਟਿਵ ਮਰੀਜ ਅਤੇ 04  ਮੌਤਾਂ

ਹੁਸ਼ਿਆਰਪੁਰ  12 ਜੂਨ :  ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3005 ਨਵੇ ਸੈਪਲ ਲੈਣ  ਨਾਲ ਅਤੇ  3128  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 69 ਨਵੇ ਪਾਜੇਟਿਵ ਕੇਸ ਅਤੇ 06 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 75 ਨਵੇ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 27860 ਹੈ  ਅਤੇ ਬਾਹਰਲੇ ਜਿਲਿਆ  ਤੋ 1965 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 29825ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 611147 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 580822  ਸੈਪਲ  ਨੈਗਟਿਵ ਹਨ ।  ਜਦ ਕਿ 3653 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ 623 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 944 ਹੋ ਗਈ ਹੈ । ਐਕਟਿਵ ਕੇਸਾ ਦੀ ਗਿਣਤੀ  745  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 28136  ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 04 ਮੌਤਾਂ ਹੋਈਆ ਨ। ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2 ਦੇ 290  ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 232 ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 37 ਬੈਡਾ ਵਿੱਚੋ  28  ਬੈਡ ਖਾਲੀ ਹਨ ।

Death Details:

1*    53 ਸਾਲਾ ਔਰਤ ਵਾਸੀ ਸ਼ਾਸ਼ਤਰੀ ਨਗਰ ਹੁਸ਼ਿਆਰਪੁਰ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ

2*   63 ਪੁਰਸ਼ ਵਾਸੀ ਫਹਿਤੇਪੁਰ ਗੰੜਸ਼ੰਕਰ ਦੀ ਮੌਤ ਡੀ ਐਮ ਸੀ ਲੁਧਿਆਣਾ ।

3 56 ਸਾਲਾ ਔਰਤ ਵਾਸੀ ਗਾਲੋਵਾਲ ਦੀ ਮੌਤ ਮਾਡਰਨ ਹਸਪਤਾਲ ਹੁਸਿਆਰਪੁਰ

4 58 ਸਾਲਾ ਪੁਰਸ਼  ਵਾਸੀ ਸ਼ਾਮ ਚੋਰਸੀ ਦੀ ਮੌਤ ਮੈਡੀਕਲ ਕਾਲਿਜ ਅਮ੍ਰਿਤਸਰ ਵਿਖੇ ਹੋਈ ।  

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

Related posts

Leave a Reply