ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ’ਚ ਦੋ ਗੁੱਟਾਂ ਵਿਚਕਾਰ ਹੋਈ ਖ਼ੂਨੀ ਝੜਪ ਵਿਚ ਦੋ ਨੌਜਵਾਨ ਗੰਭੀਰ ਜ਼ਖ਼ਮੀ

ਹੁਸ਼ਿਆਰਪੁਰ –  ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ’ਚ ਦੋ ਗੁੱਟਾਂ ਵਿਚਕਾਰ ਹੋਈ ਖ਼ੂਨੀ ਝੜਪ ਵਿਚ ਦੋ ਨੌਜਵਾਨਾਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਜ਼ਖ਼ਮੀ ਹੋਏ ਨੌਜਵਾਨਾਂ ਨੂੰ ਤੁਰੰਤ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ.

ਜ਼ਖ਼ਮੀ ਦੀ ਪਛਾਣ ਹਰਜਿੰਦਰ ਪਾਲ ਜੋ ਧਾਰਾ 307 ਤੇ ਰਮਨ ਕੁਮਾਰ ਜੋ ਕਤਲ ਮਾਮਲੇ ਵਿਚ ਜੇਲ੍ਹ ਵਿਚ ਬੰਦ ਹਨ। ਸਿਵਲ ਹਸਪਤਾਲ ਵਿਖੇ ਜਾਣਕਾਰੀ ਦਿੰਦੇ ਹੋਏ ਜ਼ਖ਼ਮੀ ਹਰਜਿੰਦਰ ਪਾਲ ਤੇ ਰਮਨ ਕੁਮਾਰ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਪਹਿਲਾਂ ਹੀ ਸ਼ੰਕਾ ਸੀ ਕਿ ਉਨ੍ਹਾਂ ’ਤੇ ਹਮਲਾ ਹੋ ਸਕਦਾ ਹੈ, ਜਿਸ ਸਬੰਧੀ ਉਨ੍ਹਾਂ ਜੇਲ੍ਹ ਸੁਪਰਡੈਂਟ ਨੂੰ ਇਕ ਅਰਜੀ ਦਿੱਤੀ ਸੀ ਕਿ ਉਨ੍ਹਾਂ ਨੂੰ ਕਿਸੇ ਹੋਰ ਜੇਲ੍ਹ ਵਿਚ ਭੇਜ ਦਿੱਤਾ ਜਾਵੇ।

ਉਨ੍ਹਾਂ ਦੱਸਿਆ ਕਿ ਉਹ ਆਪਣੀ ਕੇਬਨ ’ਚ ਸੁੱਤੇ ਹੋਏ ਸਨ। ਸਵੇਰ ਸਾਰ ਨਾਲ 10-11 ਜਣਿਆਂ ਨੇ ਉਨ੍ਹਾਂ ’ਤੇ ਲੋਹੇ ਦੀਆਂ ਤੇਜ਼ਧਾਰ ਪੱਤੀਆਂ ਨਾਲ ਉਨ੍ਹਾਂ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਦੋਵੇਂ ਜਾਣੇ ਗੰਭੀਰ ਜ਼ਖ਼ਮੀ ਹੋ ਗਏ। 

Related posts

Leave a Reply