ਹੁਸ਼ਿਆਰਪੁਰ ਚ ਮੁੱਖ ਮੰਤਰੀ ਭਗਵੰਤ ਮਾਨ ਦੁਸਹਿਰੇ ਮੌਕੇ ਵਿਸ਼ੇਸ਼ ਤੌਰ ’ਤੇ ਕਰਨਗੇ ਸ਼ਿਰਕਤ ,ਸਮਾਗਮ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਐਸ. ਐਸ. ਪੀ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਦੁਸਹਿਰਾ ਮੇਲਾ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
-ਸੁਰੱਖਿਆ ਅਤੇ ਹੋਰਨਾਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼
-ਕਿਹਾ, ਆਮ ਜਨਤਾ ਨੂੰ ਨਹੀਂ ਹੋਵੇਗੀ ਕੋਈ ਅਸੁਵਿਧਾ
ਹੁਸ਼ਿਆਰਪੁਰ, 20 ਅਕਤੂਬਰ :
  ਐਸ. ਐਸ. ਪੀ ਸਰਤਾਜ ਸਿੰਘ ਚਾਹਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਨੇ ਅੱਜ ਦੁਸਹਿਰਾ ਗਰਾਊਂਡ ਵਿਖੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਅਤੇ ਸ਼੍ਰੀ ਰਾਮ ਲੀਲਾ ਕਮੇਟੀ ਦੇ ਅਹੁਦੇਦਾਰਾਂ ਦੀ ਸਾਂਝੀ ਮੀਟਿੰਗ ਦੌਰਾਨ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਐਸ. ਐਸ. ਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੁਸਹਿਰੇ ਮੇਲੇ ਮੌਕੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਦੌਰਾਨ ਇਕ ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਬੈਰੀਕੇਡਿੰਗ, ਪਾਰਕਿੰਗ ਅਤੇ ਟ੍ਰੈਫਿਕ ਰੂਟ ਦੇ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਹੀਂ ਹੋਵੇਗੀ ਅਤੇ ਉਹ ਹਰ ਵਾਰ ਦੀ ਤਰ੍ਹਾਂ ਦੁਸਹਿਰੇ ਮੇਲੇ ਦਾ ਆਨੰਦ ਮਾਣ ਸਕਣਗੇ।


ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਨੇ ਕਿਹਾ ਕਿ ਪੂਰੇ ਉੱਤਰੀ ਭਾਰਤ ਵਿਚ ਪ੍ਰਸਿੱਧ ਹੁਸ਼ਿਆਰਪੁ ਦੇ ਦੁਸਹਿਰੇ ਨੂੰ ਸੁਚਾਰੂ ਅਤੇ ਯੋਜਨਾਬੱਧ ਢੰਗ ਨਾਲ ਮਨਾਉਣ ਲਈ ਪ੍ਰਸ਼ਾਸਨ ਵੱੋਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਡਿਊਟੀਆਂ ਪੂਰੀ ਜ਼ਿੰਮੇਵਾਰੀ ਅਤੇ ਲਗਨ ਨਾਲ ਨਿਭਾਉਣ, ਤਾਂ ਜੋ ਇਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਦੌਰਾਨ ਉਨ੍ਹਾਂ ਨਗਰ ਨਿਗਮ, ਲੋਕ ਨਿਰਮਾਣ ਵਿਭਾਗ, ਡਰੇਨੇਜ ਵਿਭਾਗ, ਜੰਗਲਾਤ ਵਿਭਾਗ, ਪਾਵਰ ਕਾਰਪੋਰੇਸ਼ਨ ਅਤੇ ਹੋਰ ਵਿਭਾਗਾਂ ਨੂੰ ਵੀ ਯੋਗ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਸ੍ਰੀ ਰਾਮ ਲੀਲਾ ਕਮੇਟੀ ਦੇ ਪ੍ਰਧਾਨ ਗੋਪੀ ਚੰਦ ਕਪੂਰ, ਸਾਬਕਾ ਮੇਅਰ ਸ਼ਿਵ ਸੂਦ ਸਮੇਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਵੱਖ-ਵੱਖ ਅਧਿਕਾਰੀ ਹਾਜ਼ਰ ਸਨ।  

Related posts

Leave a Reply