ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਕਾਬੂ


ਗੁਰਦਾਸਪੁਰ 18 ਅਪ੍ਰੈਲ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ 5 ਗ੍ਰਾਮ ਹੈਰੋਇਨ ਅਤੇ 1ਲੱਖ 49 ਹਜ਼ਾਰ 250 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਤਿੰਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
             
ਸਹਾਇਕ ਸਬ ਇੰਸਪੈਕਟਰ ਸੋਮ ਲਾਲ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸੰਬਂਧ ਵਿੱਚ ਗੰਦਾ ਨਾਲਾ ਮੇਹਰ ਚੰਦ ਰੋਡ ਗੁਰਦਾਸਪੁਰ ਤੋਂ ਗੁਰਦੀਪ ਰਾਜ ਉਰਫ ਸੋਨੂ ਪੁੱਤਰ ਜਗਦੀਸ਼ ਰਾਜ ਵਾਸੀ ਗੁਰਦਾਸਪੁਰ ਨੂੰ ਸ਼ੱਕ ਪੈਣ ਉੱਪਰ ਮੋਟਰ-ਸਾਈਕਲ ਨੰਬਰ ਪੀ ਬੀ 06 ਏ ਏ 0732 ਸਮੇਤ ਕਾਬੂ ਕਰਕੇ ਗੁਰਦੀਪ ਰਾਜ ਦੀ ਤਲਾਸ਼ੀ ਕੀਤੀ ਤਾਂ ਉਸ ਪਾਸੋ 5 ਗ੍ਰਾਮ ਹੈਰੋਇਨ ਬਰਾਮਦ ਹੋਈ ।                 

ਸਹਾਇਕ ਸਬ ਇੰਸਪੈਕਟਰ ਹਰਬੀਰ ਸਿੰਘ ਪੁਲਿਸ ਸਟੇਸ਼ਨ ਦੀਨਾ ਨਗਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁਖ਼ਬਰ  ਦੀ ਸੂਚਨਾ ਤੇ ਗੁਰਦੀਪ ਰਾਜ ਉਰਫ ਪੱਪੂ ਪੁੱਤਰ ਮਨੋਹਰ ਲਾਲ ਵਾਸੀ ਡੀਡਾ ਸਾਂਸੀਆ ਦੇ ਘਰ ਰੇਡ ਕਰਕੇ ਉਸ ਨੂੰ 123000 ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ । 
               
ਐਕਸਾਈਜ ਇੰਸਪੈਕਟਰ ਸੁਖਬੀਰ ਸਿੰਘ ਸਰਕਲ ਦੀਨਾ ਨਗਰ ਨੇ ਸਮੇਤ ਰੇਡ ਪਾਰਟੀ ਮੁਖ਼ਬਰ ਦੀ ਸੂਚਨਾ ਤੇ ਨੰਦਨੀ ਪਤਨੀ ਬੀਰਬਲ ਵਾਸੀ ਝਬਕਰਾ ਦੇ ਘਰ ਰੇਡ ਕਰਕੇ ਉਸ ਨੂੰ ਪਲਾਸਟਿਕ ਕੇਨ ਸਮੇਤ ਕਾਬੂ ਕਰਕੇ ਪੁਲਿਸ ਸਟੇਸ਼ਨ ਬਹਿਰਾਮਪੁਰ ਸੂਚਨਾ ਦਿੱਤੀ ਜਿਸ ਤੇ ਕਾਰਵਾਈ ਕਰਦੇ ਹੋਏ ਸਹਾਇਕ ਸਬ ਇੰਸਪੈਕਟਰ ਕੰਚਨ ਕਿਸ਼ੋਰ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਨੰਦਨੀ ਪਾਸੋ ਬਰਾਮਦ ਪਲਾਸਟਿਕ ਕੇਨ ਨੂੰ ਚੈੱਕ ਕੀਤਾ ਤਾਂ ਇਸ ਵਿੱਚੋਂ 26250 ਮਿਲੀ ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ ।

Related posts

Leave a Reply