ਜ਼ਿਲਾਂਂ ਪੱਧਰੀ ਗਣਤੰਤਰ ਦਿਵਸ ਦਾ ਸਮਾਰੋਹ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ (ਪਠਾਨਕੋਟ) ਦੀ ਗਰਾਊਂਡ ਵਿਖੇ ਮਨਾਇਆ ਗਿਆ।

ਪਠਾਨਕੋਟ, 27 ਜਨਵਰੀ :- (RAJINDER RAJAN BUREAU CHIEF) ਜ਼ਿਲਾਂਂ ਪੱਧਰੀ ਗਣਤੰਤਰ ਦਿਵਸ ਦਾ ਸਮਾਰੋਹ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ (ਪਠਾਨਕੋਟ) ਦੀ ਗਰਾਊਂਡ ਵਿਖੇ ਮਨਾਇਆ ਗਿਆ। ਇਸ ਜਿਲ•ਾ ਪੱਧਰੀ ਸਮਾਰੋਹ ਵਿੱਚ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸਰਕਾਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਇੱਕ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਅਤੇ ਵਿਕਾਸ ਨੂੰ ਦਰਸਾਉਂਦੀਆਂ ਵੱਖ-ਵੱਖ ਵਿਭਾਗਾਂ ਵੱਲੋਂ ਤਿਆਰ ਕੀਤੀਆਂ ਗਈਆਂ ਝਾਂਕੀਆਂ ਵੀ ਪੇਸ਼ ਕੀਤੀਆਂ ਗਈਆਂ ਅਤੇ ਇਹ ਝਾਂਕੀਆਂ ਖਿੱਚ ਦਾ ਕੇਂਦਰ ਰਹੀਆਂ।ਇਸ ਮੌਕੇ ‘ਤੇ ਕੈਬਨਿਟ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਆਜ਼ਾਦੀ ਘੁਲਾਟੀਆਂ ਨੂੰ ਦੋਸ਼ਾਲੇ ਦੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਉਨ•ਾਂ ਨੇ ਜ਼ਰੂਰਤ ਮੰਦ ਔਰਤਾਂ ਨੂੰ 18 ਸਿਲਾਈ ਮਸ਼ੀਨਾਂ, ਲੋੜਵੰਦਾਂ ਨੂੰ 6 ਵੀਹ ਚੇਅਰ ਅਤੇ 6 ਟਰਾਈ ਸਾਈਕਲ ਵੀ ਦਿੱਤੇ।


ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸਰਕਾਰ ਨੇ ਸੰਬੋਧਨ ਕਰਦਿਆਂ ਇਸ ਸ਼ੁਭ ਦਿਹਾੜੇ ‘ਤੇ ਦੇਸ਼ ਵਾਸੀਆਂ, ਪੰਜਾਬ ਵਾਸੀਆਂ ਤੇ ਖਾਸ ਕਰਕੇ ਜ਼ਿਲ•ਾ ਪਠਾਨਕੋਟ ਵਾਸੀਆਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਮੁਬਾਰਕਾਂ ਦਿੱਤੀਆਂ ਅਤੇ ਅੱਜ ਦੇ ਇਤਿਹਾਸਕ ਦਿਨ ‘ਤੇ ਸਭ ਤੋਂ ਪਹਿਲਾਂ ਦੇਸ਼ ਦੇ ਉਨਾਂ ਸ਼ਹੀਦਾਂ ਨੂੰ ਸਿਰ ਝੁਕਾ ਕੇ ਪ੍ਰਣਾਮ ਕੀਤਾ ਜਿਨਾਂ ਨੇ ਦੇਸ਼ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ। ਉਨ•ਾਂ ਭਾਰਤ ਦੇ ਸੰਵਿਧਾਨ ਸਭਾ ਦੇ ਸਮੂਹ ਮੈਂਬਰਾਂ ਅਤੇ ਸੰਵਿਧਾਨ ਸਭਾ ਦੇ ਮੁਖੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਨੂੰ ਵੀ ਸਲਾਮ ਕੀਤਾ, ਜਿਨ•ਾਂ ਨੇ ਇਸ ਦੇਸ਼ ਨੂੰ ਇੱਕ ਅਜਿਹਾ ਸੰਵਿਧਾਨ ਦਿੱਤਾ, ਜਿਸ ਨੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋਇਆ ਹੋਇਆ ਹੈ। ਉਨ•ਾਂ ਇਸ ਪਵਿੱਤਰ ਤੇ ਇਤਿਹਾਸਕ ਦਿਹਾੜੇ ਤੇ ਦੇਸ਼ ਦੀ ਫੌਜ, ਅਰਧ ਸੈਨਿਕ ਬਲਾਂ ਅਤੇ ਸੂਬਿਆਂ ਦੇ ਪੁਲਿਸ ਬਲਾਂ ਵੱਲੋਂ ਦੇਸ਼ ਦੀ ਗਣਤੰਤਰਤਾ ਅਤੇ ਸੰਵਿਧਾਨ ਦੀ ਰਾਖੀ ਲਈ ਕੀਤੇ ਬਲੀਦਾਨ ਦੀ ਵੀ ਸ਼ਲਾਘਾ ਕੀਤੀ।
ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਸੁਧਾਰ ਅਤੇ ਪਾਰਦਰਸ਼ਤਾ ਲਈ ਵੱਡੇ ਫੈਸਲੇ ਕੀਤੇ ਹਨ। ਸਬਸਿਡੀਆਂ ਦਾ ਲਾਭ ਅਸਲ ਲਾਭਪਾਤਰੀਆਂ ਨੂੰ ਦੇਣ ਲਈ ਨਕਦ ਭੁਗਤਾਨ ਰਾਹੀਂ ਸਿੱਧਾ ਬੈਂਕ ਖਾਤਿਆਂ ਵਿੱਚ ਕਰਨ ਦੀ ਨੀਤੀ ਲਾਗੂ ਕੀਤੀ ਹੈ। ਉਨ••ਾਂ ਕਿਹਾ ਕਿ ਸਰਕਾਰ ਨੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਸਪੈਸ਼ਲ ਟਾਸਕ ਫ਼ੋਰਸ ਦਾ ਗਠਨ ਕੀਤਾ। ਉਨ•ਾਂ ਕਿਹਾ ਕਿ ਸਰਕਾਰ ਨੇ ਨਸ਼ਾ ਵਿਰੁੱਧ ਜਨਤਕ ਮੁਹਿੰਮ ਸਿਰਜਣ ਲਈ ‘ਨਸ਼ਾ ਰੋਕਥਾਮ ਅਫ਼ਸਰ (ਡੈਪੋ) ਪ੍ਰੋਗਰਾਮ ਚਲਾਇਆ ਹੈ, ਜਿਸ ਤਹਿਤ ਹੁਣ ਤੱਕ ਲੱਖਾਂ ਨੌਜਵਾਨਾਂ ਨੇ ਸਵੈ-ਇੱਛਾ ਨਾਲ ਆਪਣਾ ਨਾਂ ਦਰਜ ਕਰਵਾਇਆ ਹੈ। ਸੂਬੇ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ‘ਬੱਡੀ ਪ੍ਰੋਗਰਾਮ’ ਚਲਾਏ ਜਾ ਰਹੇ ਹਨ। ਉਨ•ਾਂ ਕਿਹਾ ਕਿ ਹਰੇਕ ਜ਼ਿਲ•ੇ ਵਿੱਚ ਜ਼ਿਲ•ਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸਥਾਪਿਤ ਕੀਤੇ ਗਏ ਹਨ ਜਿਸ ਤੋਂ ਨੋਜਵਾਨ ਲਾਹਾ ਲੈ ਰਹੇ ਹਨ।
ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਦੇ ਪੰਚਾਇਤ ਵਿਭਾਗ ਵੱਲੋਂ ਜ਼ਿਲ•ੇ ਵਿੱਚ ਸਮਾਰਟ ਵਿਲੇਜ ਸਕੀਮ ਅਧੀਨ 8.40 ਕਰੋੜ ਰੁਪਏ ਅਤੇ 14ਵੇਂ ਵਿੱਤ ਕਮਿਸ਼ਨ ਤਹਿਤ 15.96 ਕਰੋੜ ਰੁਪਏ ਦੀ ਗਰਾਂਟ ਵੱਖ-ਵੱਖ ਵਿਕਾਸ ਕਾਰਜਾਂ ‘ਤੇ ਖਰਚ ਕੀਤੀ ਜਾ ਰਹੀ ਹੈ। ਵਣ ਵਿਭਾਗ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ‘ਤੇ ਜ਼ਿਲ•ੇ ਦੇ ਹਰੇਕ ਪਿੰਡ ਵਿੱਚ 550 ਪੌਦੇ ਕੁੱਲ 2,27,700 ਪੌਦੇ ਲਗਾਏ ਜਾਣ ਵਾਲਾ ਪਠਾਨਕੋਟ ਪਹਿਲਾ ਜ਼ਿਲ•ਾ ਬਣਿਆ ਹੈ ਅਤੇ ਵਿਭਾਗ ਵੱਲੋਂ 7500 ਏਕੜ ਰਕਬਾ ਨਜਾਇਜ ਕਬਜੇ ਹੇਠੋ ਛੁਡਵਾਇਆ ਗਿਆ ਅਤੇ ਪੰਜ ਗੁਰੂ ਨਾਨਕ ਬਗੀਚੀਆਂ ਵੀ ਤਿਆਰ ਕੀਤੀਆਂ ਗਈਆਂ। ਉਨ•ਾਂ ਕਿਹਾ ਕਿ ਜ਼ਿਲ•ੇ ਦੀਆਂ ਵੱਖ-ਵੱਖ ਸੜਕਾਂ ਦੀ ਮੁਰੰਮਤ ਤੇ ਅਪਗ੍ਰਡੇਸ਼ਨ ਅਤੇ ਨਵੀਂਆਂ ਇਮਾਰਤਾਂ ਦੀ ਉਸਾਰੀ ‘ਤੇ 96 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਜ਼ਿਲ•ੇ ਅੰਦਰ ਵੱਖ-ਵੱਖ ਪੁਲਾਂ ਦੀ ਉਸਾਰੀ ‘ਤੇ 165 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ, 300 ਕਰੋੜ ਦੀ ਲਾਗਤ ਨਾਲ ਪਠਾਨਕੋਟ ਵਿੱਚ ਬਣਨ ਵਾਲੇ ਜੋਗਿੰਦਰ ਨਗਰ ਤੋਂ ਢਾਕੀ ਦੇ ਪੁਲਾਂ ਦੀ ਮੰਨਜੂਰੀ ਦੇ ਦਿੱਤੀ ਗਈ ਹੇ। ਜਿਲ•ਾ ਪਠਾਨਕੋਟ ਦੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ 50 ਬੇਡ ਦਾ ਜੱਚਾ ਬੱਚਾ ਕੇਂਦਰ ਬਣਾਇਆ ਜਾ ਰਿਹਾ ਜੋ 8 ਮਾਰਚ ਇੰਟਰਨੈਸਨਲ ਵੂਮੈਨ ਡੇ ‘ਤੇ ਪਠਾਨਕੋਟ ਦੀ ਜਨਤਾ ਨੂੰ ਸਮਰਪਿਤ ਕੀਤਾ ਜਾਵੇਗਾ। 2700 ਕਰੋੜ ਦੀ ਲਾਗਤ ਨਾਲ ਸਾਹਪੁਰਕੰਡੀ ਵਿਖੇ ਦਰਿਆ ਰਾਵੀ ਤੇ ਸਾਹਪੁਰਕੰਡੀ ਡੈਮ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪੈਪਸੀਕੋ ਪ੍ਰੋਜੈਕਟ ਵਿੱਚ ਕਰੀਬ ਢਾਈ ਹਜਾਰ ਨੋਜਵਾਨਾਂ ਨੂੰ ਰੋਜਗਾਰ ਮੁਹਈਆਂ ਕਰਵਾਇਆ ਗਿਆ ਹੈ। ਕਰਜਾ ਮੁਆਫੀ ਸਕੀਮ ਤਹਿਤ ਜਿਲ•ਾ ਪਠਾਨਕੋਟ ਦੇ 1252 ਕਿਸਾਨਾਂ ਨੂੰ ਕਰੀਬ 8 ਕਰੋੜ ਰੁਪਏ ਦੀ ਕਰਜਾ ਮੁਆਫੀ ਦੀ ਰਾਹਤ ਦਿੱਤੀ ਗਈ ਹੈ ਅਤੇ ਪਰਾਲੀ ਨਾ ਸਾੜ•ਨ ਵਾਲੇ 576 ਕਿਸਾਨਾਂ ਨੂੰ  ਵੀ ਮੁਆਵਜਾ ਦਿੱਤਾ ਗਿਆ।
ਇਸ ਮੌਕੇ ‘ਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸ਼ਾਨਦਾਰ ਪੀ.ਟੀ.ਸ਼ੋਅ ਅਤੇ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਗਿਆ। ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸਰਕਾਰ ਨੇ 27 ਜਨਵਰੀ ਨੂੰ ਜਿਲ•ੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ। ਇਸ ਮੌਕੇ ‘ਤੇ ਉਨ•ਾਂ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਵਧੀਆ ਕਾਰਜਗੁਜਾਰੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ, ਪ੍ਰੇਡ ਵਿੱਚ ਭਾਗ ਲੈਣ ਵਾਲੇ ਲੀਡ ਕਮਾਂਡਰਾਂ, ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ, ਸਮਾਜ ਸੇਵਾ ਸੰਸਥਾਵਾਂ ਵਿੱਚ ਵਧੀਆ ਕਾਰਗੁਜਾਰੀ ਕਰਨ ਵਾਲੇ ਐਨ.ਜੀ.ਓ. ਮੈਬਰਾਂ ਨੂੰ ਵੀ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਗੁਰਪ੍ਰੀਤ ਸਿੰਘ ਖਹਿਰਾ (ਆਈ.ਏ.ਐਸ.) ਡਿਪਟੀ ਕਮਿਸ਼ਨਰ ਪਠਾਨਕੋਟ, ਕਮਲਜੀਤ ਸਿੰਘ ਬਾਜਵਾ ਜ਼ਿਲ•ਾ ਤੇ ਸੈਸ਼ਨ ਜੱਜ ਪਠਾਨਕੋਟ, ਅਵਤਾਰ ਸਿੰਘ ਵਧੀਕ ਜਿਲ•ਾ ਤੇ ਸੈਸਨ ਜੱਜ, ਬਲਜਿੰਦਰ ਸਿੰਘ ਡਿਸਟ੍ਰਿਕ ਜੱਜ ਫੈਮਲੀ ਕੋਰਟ, ਬੀ.ਪੀ. ਸਿੰਘ ਵਾਯੂ ਸੈਨਾ ਮੈਡਲ ਗਰੂਪ ਕੈਪਟਨ ਇੰਡੀਅਨ ਏਅਰ ਫੋਰਸ ਪਠਾਨਕੋਟ, ਲੈਫਟੀਨੇਟ ਕਰਨਲ ਕੇ.ਐਸ. ਜਸਵਾਲ ਹੈਡਕੁਆਰਟਰ 21 ਸਬ ਏਰੀਆ, ਦੀਪਕ ਹਿਲੋਰੀ ਐਸ.ਐਸ.ਪੀ. ਪਠਾਨਕੋਟ, ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ, ਸੰਜੀਵ ਬੈਂਸ ਜਿਲ•ਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ, ਵਿਭੂਤੀ ਸਰਮਾ ਚੈਅਰਮੈਨ ਨਗਰ ਸੁਧਾਰ ਟਰੱਸਟ ਪਠਾਨਕੋਟ, ਵਿਨੈ ਮਹਾਜਨ, ਅਨਿਲ ਦਾਰਾ ਚੈਅਰਮੈਨ ਜਿਲ•ਾ ਯੋਜਨਾ ਕਮੇਟੀ ਪਠਾਨਕੋਟ, ਅਭਿਜੀਤ ਕਪਲਿਸ (ਆਈ.ਏ.ਐਸ.) ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ, ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਪਿਰਥੀ ਸਿੰਘ ਸਹਾਇਕ ਕਮਿਸਨਰ ਜਨਰਲ, ਆਦਿ ਵੱਖ ਵੱਖ ਵਿਭਾਗਾਂ ਦੇ ਜਿਲ•ਾ ਅਧਿਕਾਰੀ ਹਾਜ਼ਰ ਸਨ।

Related posts

Leave a Reply