10.50 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਕਾਬੂ


ਗੁਰਦਾਸਪੁਰ 14 ਅਪ੍ਰੈਲ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਦੀ ਪੁਲਿਸ ਵੱਲੋਂ 10.50 ਗ੍ਰਾਮ ਹੈਰੋਇਨ ਸਮੇਤ ਇਕ ਅੋਰਤ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।
             
ਸਹਾਇਕ ਸਬ ਇੰਸਪੈਕਟਰ ਮਨਜੀਤ ਸਿੰਘ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨੇੜੇ ਗੁਰੂਦੁਆਰਾ ਸਾਹਿਬ ਸਿੰਘ ਸਭਾ ਜੋੜਾ ਛੱਤਰਾ ਤੋਂ ਰੇਖਾ ਰਾਣੀ ਪਤਨੀ ਲੇਟ ਅਸ਼ੋਕ ਕੁਮਾਰ ਵਾਸੀ ਜੋੜਾ ਛੱਤਰਾ ਨੂੰ ਸ਼ੱਕ ਪੈਣ ਉੱਪਰ ਕਿ ਇਸ ਦੇ ਹੱਥ ਵਿੱਚ ਫੜੇ ਮੋਮੀ ਲਿਫਾਫੇ ਵਿੱਚ ਨਸ਼ੀਲਾ ਪਦਾਰਥ ਹੋ ਸਕਦਾ ਹੈ ਨੂੰ ਕਾਬੂ ਕਰਕੇ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਸੁਚਿਤ ਕੀਤਾ ਜਿਸ ਤੇ ਕਾਰਵਾਈ ਕਰਦੇ ਹੋਏ ਸਹਾਇਕ ਸਬ ਇੰਸਪੈਕਟਰ ਰੰਜੀਵ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੀ ਰੇਖਾ ਰਾਣੀ ਦੀ ਮਹਿਲਾ ਕਾਂਸਟੇਬਲ ਸ਼ਾਕਸੀ ਸ਼ਰਮਾ ਪਾਸੋ ਤਲਾਸ਼ੀ ਕਰਵਾਈ ਤਾਂ ਉਸ ਪਾਸੋ 10.50 ਗ੍ਰਾਮ ਹੈਰੋਇਨ ਬਰਾਮਦ ਹੋਈ ।

Related posts

Leave a Reply