ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ 113 ਵਾਂ ਜਨਮ ਦਿਵਸ ਚੌਧਰੀ ਮੈਮੋਰੀਅਲ ਟਰੱਸਟ ਵੱਲੋਂ ਮਨਾਇਆ


ਦਸੂਹਾ 29 ਸਤੰਬਰ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐੱਮ.ਐਸ ਕਾਲਜ ਆਫ ਆਈ.ਟੀ ਐਂਡ ਮੈਨੇਜਮੈਂਟ ਚੌ.ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ 113 ਵੇਂ ਜਨਮ ਦਿਵਸ ਦੇ ਮੌਕੇ ਤੇ ਚੌਧਰੀ ਮੈਮੋਰੀਅਲ ਟਰੱਸਟ ਵੱਲੋਂ ਬਣਾਏ ਜਾ ਰਹੇ ਕੁਮਾਰ ਸੈਣੀ ਆਡੀਟੋਰੀਅਮ ਦੇ ਪਹਿਲੇ 2 ਪੜਾਵਾਂ ਦਾ ਕੰਮ ਪੂਰਾ ਹੋਣ ਤੇ ਇਸ ਸ਼ੁੱਭ ਦਿਹਾੜੇ ਤੇ ਕੇ.ਐੱਮ.ਐਸ ਕਾਲਜ ਆਫ ਆਈ.ਟੀ.ਐਂਡ ਮੈਨੇਜਮੈਂਟ ਨੂੰ ਸਮਰਪਿਤ ਕੀਤਾ।

ਇਸ ਮੌਕੇ ਤੇ ਟਰਸੱਟ ਦੇ ਚੇਅਰਮੈਨ ਚੌ. ਕੁਮਾਰ ਸੈਣੀ ਨੇ ਦੱਸਿਆ ਕਿ ਜਲਦੀ ਹੀ ਭਵਿੱਖ ਵਿੱਚ ਇਸ ਪ੍ਰੋਜੈਕਟ ਦੇ ਤੀਸਰੇ ਅਤੇ ਚੌਥੇ ਪੜਾਵਾਂ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਮਾਨਵ ਸੈਣੀ,ਪ੍ਰਿੰਸੀਪਲ ਡਾ.ਸ਼ਬਨਮ ਕੌਰ, ਰਾਕੇਸ਼ ਕੁਮਾਰ,ਗੁਰਪ੍ਰੀਤ ਸਿੰਘ,ਲਖਵਿੰਦਰ ਕੌਰ,ਮਨਪ੍ਰੀਤ ਕੌਰ, ਗੁਰਿੰਦਰਜੀਤ ਕੌਰ,ਗੁਰਪ੍ਰੀਤ ਕੌਰ,ਸੁਮਨ ਲਤਾ,ਦਲਜੀਤ ਕੌਰ ਅਤੇ ਵਿਦਿਆਰਥੀ ਬਲਜੀਤ ਕੌਰ,ਨੇਹਾ ਆਦਿ ਹਾਜ਼ਰ ਸਨ।

Related posts

Leave a Reply