ਜ਼ਹਿਰੀਲੀ ਸ਼ਰਾਬ ਪੀਣ ਕਾਰਨ 12 ਲੋਕਾਂ ਦੀ ਮੌਤ, 7 ਦੀ ਹਾਲਤ ਗੰਭੀਰ

ਮੱਧ ਪ੍ਰਦੇਸ਼: ਮੋਰੈਨਾ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 12 ਲੋਕਾਂ ਦੀ ਮੌਤ ਹੋ ਗਈ। ਸਾਰੇ ਮ੍ਰਿਤਕ ਮੋਰੈਨਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਅੱਧੀ ਦਰਜਨ ਤੋਂ ਵੱਧ ਲੋਕ ਬੀਮਾਰ ਦੱਸੇ ਜਾ ਰਹੇ ਹਨ। ਜਿਨ੍ਹਾਂ ਵਿਚੋਂ 7 ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਨ੍ਹਾਂ ਨੂੰ ਇਲਾਜ ਲਈ ਗਵਾਲੀਅਰ ਰੈਫ਼ਰ ਕਰ ਦਿੱਤਾ ਗਿਆ ਹੈ। ਇਸ ਘਟਨਾ ਨੇ ਆਸ ਪਾਸ ਦੇ ਖੇਤਰ ਅਤੇ ਪੁਲਿਸ-ਪ੍ਰਸ਼ਾਸਨ ਵਿੱਚ ਹਲਚਲ ਮਚਾ ਦਿੱਤੀ ਹੈ।

ਜਾਣਕਾਰੀ ਤੋਂ ਬਾਅਦ ਸਥਾਨਕ ਥਾਣਾ ਸਦਰ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ, ਉਸਨੇ ਬਿਮਾਰ ਲੋਕਾਂ ਨੂੰ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। ਇਸ ਦੇ ਨਾਲ ਹੀ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ।

Related posts

Leave a Reply