BREKING..ਗੜ੍ਹਦੀਵਾਲਾ ਇਲਾਕੇ ‘ਚ 120 ਬੋਤਲਾਂ ਨਜਾਇਜ ਸ਼ਰਾਬ ਸਣੇ ਕਾਬੂ

ਗੜ੍ਹਦੀਵਾਲਾ 12 ਫਰਵਰੀ (CHOUDHARY ) : ਸਥਾਨਕ ਪੁਲਿਸ ਨੇ ਇੱਕ ਵਿਅਕਤੀ ਨੂੰ 120 ਬੋਤਲਾਂ ਨਜਾਇਜ ਸ਼ਰਾਬ ਸਣੇ ਕਾਬੂ ਕੀਤਾ ਹੈ। ਇਸ ਸਬੰਧੀ ਥਾਣਾ ਇੰਚਾਰਜ ਇੰਸਪੈਕਟਰ ਬਲਵਿੰਦਰਪਾਲ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਬਾ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਪਿੰਡ ਤੂਰਾਂ ਨੂੰ ਜਾ ਰਹੇ ਸੀ ਤਾਂ ਕੱਚੇ ਰਸਤੇ ਵਿੱਚ ਇੱਕ ਮੋਨਾ ਵਿਅਕਤੀ ਆਪਣੇ ਖੱਬੇ ਹੱਥ ਵਿੱਚ ਵਜਨਦਾਰ ਬੋਰਾ ਪਲਾਸਟਿਕ ਲਿਜਾਂਦਾ ਦਿਖਾਈ ਦਿੱਤਾ। ਜਿਸ ਨੂੰ ਸਾਥੀ ਕਰਮਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਂ ਰਾਜਵਿੰਦਰ ਉਰਫ ਟੀਟੂ ਪੁੱਤਰ ਮਲਕੀਤ ਸਿੰਘ ਵਾਸੀ ਨੰਗਲ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਦੱਸਿਆ।ਜਿਸ ਦੀ ਤਲਾਸ਼ੀ ਕਰਨ ਤੇ ਬੋਰੇ ਵਿੱਚੋਂ ਨਜਾਇਜ120 ਬੋਤਲਾਂ ਪੰਜਾਬ ਕਲੱਬ ਗੋਲਡ ਵਿਸਕੀ ਬਾਮਦ ਹੋਣ ਤੇ 61-1-14 ਐਕਟ ਅਥੀਨ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ।

Related posts

Leave a Reply