ਲੁਧਿਆਣਾ :ਲਾਗਲੇ ਪਿੰਡ ਦੀ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਕਾਰ ਸਵਾਰ ਵਿਅਕਤੀਆਂ ਵੱਲੋਂ ਸਮੂਹਿਕ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੇ ਪਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਉਹ ਘਰ ਦੇ ਵਿਹੜੇ ‘ਚ ਸੁੱਤੇ ਪਏ ਸਨ। ਰਾਤ ਕਰੀਬ ਡੇਢ ਵਜੇ ਅਚਾਨਕ ਲਾਈਟ ਚਲੀ ਗਈ। ਇਸ ਦੌਰਾਨ ਕਾਰ ਸਵਾਰ ਕੁਝ ਵਿਅਕਤੀ ਉਸ ਦੀ ਲੜਕੀ ਨੂੰ ਅਗਵਾ ਕਰ ਕੇ ਲੈ ਗਏ ਤੇ ਪਿੰਡ ਦੇ ਸਟੇਡੀਅਮ ‘ਚ ਉਸ ਨਾਲ ਸਮੂਹਿਕ ਜਬਰ-ਜਨਾਹ ਕੀਤਾ।
ਲੜਕੀ ਦੇ ਘਰੋਂ ਲਾਪਤਾ ਹੋਣ ‘ਤੇ ਜਦ ਉਨ੍ਹਾਂ ਉਸ ਦੀ ਭਾਲ ਸ਼ੁਰੂ ਕੀਤੀ ਤਾਂ ਕਿਸੇ ਨੇ ਦੱਸਿਆ ਕਿ ਉਹ ਪਿੰਡ ਦੇ ਟੋਬੇ ਨੇੜੇ ਬੇਹੋਸ਼ੀ ਦੀ ਹਾਲਤ ‘ਚ ਪਈ ਹੈ। ਉਨ੍ਹਾਂ ਤੁਰੰਤ ਉਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ, ਜਿਥੇ ਡਾਕਟਰਾਂ ਵੱਲੋਂ ਉਸ ਦਾ ਮੈਡੀਕਲ ਕੀਤਾ ਗਿਆ। ਥਾਣਾ ਜੋਧਾਂ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp