ਅਰਸ਼ ਡੱਲਾ ਗਰੁੱਪ ਦੇ 2 ਗੈਂਗਸਟਰ ਗ੍ਰਿਫ਼ਤਾਰ

ਪੁਲਿਸ ਨੇ ਗੈਂਗਸਟਰ ਅਰਸ਼ ਡੱਲਾ ਗੈਂਗ ਦੇ ਦੋ ਗੁਰਗਿਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 5 ਕੰਟਰੀ ਮੇਡ ਪਿਸਟਲ (.32 ਬੋਰ) ਅਤੇ 5 ਜਿੰਦਾ ਰੌਂਦ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਐਸਐਸਪੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਸੀਆਈਏ ਸਰਹਿੰਦ ਦੀ ਟੀਮ ਨੇ ਸਰਹਿੰਦ ਨਾਕੇਬੰਦੀ ਦੌਰਾਨ ਅਮ੍ਰਿਤਸਰ ਦੇ ਰਹਿਣ ਵਾਲੇ ਦੋ ਦੋਸ਼ੀਆਂ ਸਾਹਿਲ ਅਤੇ ਗੁਰਕੀਰਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ ਬਰਾਮਦ ਹਥਿਆਰਾਂ ਦੇ ਨਾਲ ਹੀ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਥਾਣਾ ਸਰਹਿੰਦ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਐਸਐਸਪੀ ਰਵਜੋਤ ਗਰੇਵਾਲ ਨੇ ਅੱਗੇ ਦੱਸਿਆ ਕਿ ਦੋਸ਼ੀ ਗੁਰਕੀਰਤ ਸਿੰਘ ਇੱਕ ਸਾਲ ਮਲੇਸ਼ੀਆ ਰਹਿ ਕੇ ਮਈ 2024 ਵਿੱਚ ਵਾਪਸ ਆਇਆ ਸੀ। ਇਹ ਦੋਵੇਂ ਦੋਸ਼ੀ ਗੈਂਗਸਟਰ ਅਰਸ਼ ਡੱਲਾ ਲਈ ਕੰਮ ਕਰਦੇ ਸਨ, ਜੋ ਪਟਿਆਲਾ ਜੇਲ੍ਹ ਵਿੱਚ ਬੰਦ ਦੋਸ਼ੀ ਤੇਜਬੀਰ ਸਿੰਘ ਉਰਫ ਸਾਬੂ ਦੇ ਨਾਲ ਜੁੜੇ ਹੋਏ ਸਨ। ਤੇਜਬੀਰ ਸਿੰਘ, ਜੋ ਕਿ ਕਤਲ ਅਤੇ ਨਜਾਇਜ਼ ਹਥਿਆਰਾਂ ਦੇ ਮਾਮਲਿਆਂ ਵਿੱਚ ਜੇਲ੍ਹ ਵਿੱਚ ਬੰਦ ਹੈ, ਗੈਂਗਸਟਰ ਅਰਸ਼ ਡੱਲਾ ਦਾ ਐਸੋਸੀਏਟ ਹੈ। ਉਸਨੇ ਅਮ੍ਰਿਤਸਰ ਵਿੱਚ ਕਤਲ ਅਤੇ ਹੋਰ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਇਨ੍ਹਾਂ ਦੋਸ਼ੀਆਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ।

ਪੁਲਿਸ ਨੇ ਸਮੇਂ ਰਹਿੰਦਿਆਂ ਹੀ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕਿਸੇ ਵੱਡੀ ਵਾਰਦਾਤ ਨੂੰ ਹੋਣ ਤੋਂ ਰੋਕਿਆ ਹੈ। ਪਟਿਆਲਾ ਜੇਲ੍ਹ ਵਿੱਚ ਬੰਦ ਤੇਜਬੀਰ ਸਿੰਘ ਨੂੰ ਵੀ ਜੇਲ੍ਹ ਵਿੱਚੋਂ ਲਿਆ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਫਿਲਹਾਲ ਤਿੰਨੇ ਦੋਸ਼ੀਆਂ ਨੂੰ ਪੁਲਿਸ ਰਿਮਾਂਡ ‘ਤੇ ਲਿਆ ਗਿਆ ਹੈ।

ਇਸ ਕਾਰਵਾਈ ਨਾਲ ਪੁਲਿਸ ਨੇ ਨਾ ਸਿਰਫ਼ ਗੈਂਗਸਟਰਾਂ ਦੇ ਇੱਕ ਨੈੱਟਵਰਕ ਨੂੰ ਤੋੜਿਆ ਹੈ, ਬਲਕਿ ਵੱਡੀ ਵਾਰਦਾਤ ਨੂੰ ਹੋਣ ਤੋਂ ਰੋਕ ਕੇ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਹੈ।

5896

Related posts

Leave a Reply