2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਤੈਅ – ਦਲੀਪ ਓਹਰੀ

2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਤੈਅ – ਦਲੀਪ ਓਹਰੀ

ਹੁਸ਼ਿਆਰਪੁਰ (ਸੌਰਵ ਗਰੋਵਰ ) 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ ਇਹ ਵਿਚਾਰ ਦਲੀਪ ਓਹਰੀ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਮੀਟਿੰਗ ਉਪਰੰਤ ਪ੍ਰੈੱਸ ਨਾਲ ਸਾਂਝੇ ਕੀਤੇ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੁਆਰਾ ਦਿੱਲੀ ਵਿੱਚ ਕੀਤੇ ਜਾ ਰਹੇ ਲੋਕ ਪੱਖੀ ਕੰਮਾਂ ਪੰਜਾਬ ਅਤੇ ਹੁਸ਼ਿਆਰਪੁਰ ਦੇ ਲੋਕ ਖੁਸ਼ ਹਨ। ਉਨ੍ਹਾਂ ਕਿਹਾ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਦੁਆਰਾ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਬੁਨਿਆਦੀ ਸਹੂਲਤਾਂ ਤੋਂ ਲੋਕ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਲੋਕ ਰਵਾਇਤੀ ਪਾਰਟੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਹੁਣ ਬਦਲਾਅ ਦੀ ਉਡੀਕ ਕਰ ਰਹੇ ਹਨ ।

ਉਨ੍ਹਾਂ ਕਿਹਾ ਪਿੰਡਾਂ ਅਤੇ ਸ਼ਹਿਰ ਦੇ ਮੁਹੱਲਿਆਂ ਦੇ ਦੌਰਿਆਂ ਦੌਰਾਨ ਉਨ੍ਹਾਂ ਮਹਿਸੂਸ ਕੀਤਾ ਕਿ ਲੋਕ ਬਦਲਾਅ ਕਰਨ ਦੇ ਲਈ ਤਿਆਰ ਬੈਠੇ ਹਨ ਅਤੇ ਆਉਣ ਵਾਲੇ 2022 ਵਿਧਾਨ ਸਭਾ ਚੋਣਾਂ ਵਿਚ ਲੋਕ ਵੱਡੇ ਬਹੁਮਤ ਦੇ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਜਾ ਰਹੇ ਹਨ। ਮੀਟਿੰਗ ਦੌਰਾਨ ਸਾਰੇ ਵਲੰਟੀਅਰ ਅਤੇ ਅਹੁਦੇਦਾਰਾਂ ਨੇ ਹੱਥ ਖਡ਼੍ਹੇ ਕਰ ਕੇ ਪ੍ਰਣ ਕੀਤਾ ਆਮ ਆਦਮੀ ਪਾਰਟੀ ਜਿਸ ਨੂੰ ਟਿਕਟ ਦੇਵੇਗੀ ਸਾਰੇ ਉਸ ਉਮੀਦਵਾਰ ਨੂੰ ਜਿਤਾਉਣ ਲਈ ਦਿਨ ਰਾਤ ਇਕ ਕਰ ਦੇਣਗੇ ।

ਇਸ ਮੀਟਿੰਗ ਦੇ ਵਿੱਚ ਵਿਸ਼ੇਸ਼ ਤੌਰ ਤੇ ਬ੍ਰਹਮ ਸ਼ੰਕਰ ਜਿੰਪਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ,ਸੰਦੀਪ ਸੈਣੀ ਸਾਬਕਾ ਪ੍ਰਧਾਨ, ਰਵਿੰਦਰ ਸ਼ਰਮਾ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਦਲੀਪ ਓਹਰੀ ,ਸੈਕਟਰੀ ਕਰਮਜੀਤ ਕੌਰ ,ਜਸਪਾਲ ਚੇਚੀ ਐਮ ਸੀ, ਸੰਤੋਸ਼ ਸੈਣੀ ਜੁਆਇੰਟ ਸੈਕਟਰੀ ਵੁਮਨ ਵਿੰਗ ਪੰਜਾਬ , ਹਲਕੇ ਦੇ ਸਮੂਹ ਅਹੁਦੇਦਾਰ ਅਤੇ ਨਗਰ ਨਿਗਮ ਚੋਣਾਂ ਦੇ ਸਾਰੇ ਉਮੀਦਵਾਰ ਵਿਸ਼ੇਸ਼ ਤੌਰ ਤੇ ਪਹੁੰਚੇ ।

Related posts

Leave a Reply