23 ਮਾਰਚ ਨੂੰ ਸ਼ਹੀਦੀ ਦਿਹਾੜੇ ਸਬੰਧੀ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਛੁੱਟੀ ਰਹੇਗੀ-ਡੀ. ਸੀ

23 ਮਾਰਚ ਨੂੰ ਸ਼ਹੀਦੀ ਦਿਹਾੜੇ ਸਬੰਧੀ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਛੁੱਟੀ ਰਹੇਗੀ-ਡੀ. ਸੀ
ਹੁਸ਼ਿਆਰਪੁਰ :
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ, 2023 ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਵਿਚ ਛੁੱਟੀ ਰਹੇਗੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਦੇ ਬਲੀਦਾਨ ਦਿਵਸ ਨੂੰ ਮੁੱਖ ਰੱਖਦਿਆਂ ਸੂਬੇ ਦੇ ਸੇਵਾ ਕੇਂਦਰਾਂ ਵਿਚ ਉਕਤ ਦਿਨ ਛੁੱਟੀ ਰੱਖਣ ਦਾ ਐਲਾਨ ਕੀਤਾ ਗਿਆ ਹੈ।

Related posts

Leave a Reply