25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼

ਨਗਰ ਨਿਗਮ ਦੇ ਵਾਰਡ 6,7 ਅਤੇ 27 ਦੀਆਂ ਵੋਟਰ ਸੂਚੀਆਂ ਦੀ ਸੁਧਾਈ ਸ਼ੁਰੂ

25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼

ਹੁਸ਼ਿਆਰਪੁਰ, 19 ਨਵੰਬਰ (ਆਦੇਸ਼ ) : ਨਗਰ ਨਿਗਮ ਦੇ ਵਾਰਡ ਨੰਬਰ 6,7 ਅਤੇ 27 ਦੀ ਜਲਦ ਕਰਵਾਈ ਜਾਣ ਵਾਲੀ ਚੋਣ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਵਾਰਡਾਂ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸੰਦੀਪ ਤਿਵਾੜੀ ਨੇ ਦੱਸਿਆ ਕਿ ਵਾਰਡ ਨੰਬਰ 6,7 ਅਤੇ 27 ਦੀਆਂ ਚੋਣਾਂ ਪੈਂਡਿੰਗ ਹਨ ਜਿਸ ਤੋਂ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾ ਰਹੀ ਹੈ ਅਤੇ  ਇਨ੍ਹਾਂ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣੇ ਹਨ।

          ਉਨ੍ਹਾਂ ਦੱਸਿਆ ਕਿ ਉਪ ਮੰਡਲ ਮੈਜਿਸਟਰੇਟ ਹੁਸ਼ਿਆਰਪੁਰ ਵੱਲੋਂ ਇਕ ਟੀਮ ਗਠਿਤ ਕੀਤੀ ਗਈ ਹੈ ਅਤੇ ਇਨ੍ਹਾਂ ਵਾਰਡਾਂ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੇ ਜੇਕਰ ਕੋਈ ਦਾਅਵਾ ਜਾਂ ਇਤਰਾਜ਼ ਦੇਣਾ ਹੋਵੇ ਤਾਂ ਉਹ 25 ਨਵੰਬਰ 2024 ਤੱਕ ਇਸ ਟੀਮ ਨੂੰ ਨਗਰ ਨਿਗਮ ਕੰਪਲੈਕਸ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦਾਅਵੇ-ਇਤਰਾਜ਼ਾ ਦਾ ਨਿਪਟਾਰਾ 3 ਦਸੰਬਰ 2024 ਤੱਕ ਹੋਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 7 ਦਸੰਬਰ ਨੂੰ ਹੋਵੇਗੀ। 

Related posts

Leave a Reply