ਵੱਡੀ ਖ਼ਬਰ : ਅੱਤਵਾਦੀਆਂ ਨੇ ਚਾਹ ਦੀ ਦੁਕਾਨ ‘ਤੇ ਦੋ ਪੁਲਿਸ ਕਰਮਚਾਰੀਆਂ ਨੂੰ ਗੋਲੀ ਮਾਰੀ , ਦੋਹਾਂ ਦੀ ਮੌਤ

ਸ੍ਰੀਨਗਰ ਦੇ ਬਰਜੁਲਾ ਖੇਤਰ ਵਿੱਚ ਅੱਤਵਾਦੀਆਂ ਨੇ ਇੱਕ ਪੁਲਿਸ ਪਾਰਟੀ ਉੱਤੇ ਹਮਲਾ ਕੀਤਾ ਜਿਸ ਵਿੱਚ ਦੋ ਪੁਲਿਸ ਮੁਲਾਜ਼ਮਾ ਮਾਰੇ ਗਏ ।

ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਬਹੁਤ ਨੇੜਿਓਂ ਗੋਲੀ ਮਾਰ ਦਿੱਤੀ।  ਦੋਵੇਂ ਜ਼ਖਮੀ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿਥੇ ਉਨ੍ਹਾਂ ਦੀ ਮੌਤ ਹੋ ਗਈ।

 ਮਾਰੇ ਗਏ ਪੁਲਿਸ ਮੁਲਾਜ਼ਮਾਂ ਦੀ ਪਛਾਣ ਕਾਂਸਟੇਬਲ ਸੋਹੇਲ ਅਤੇ ਮੁਹੰਮਦ ਯੂਸਫ ਵਜੋਂ ਕੀਤੀ ਹੈ। ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Related posts

Leave a Reply